ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 32 ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 10 ਸਤੰਬਰ:(TTT) ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 32 ਵਿਚ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਨਿਰਮਾਣ ਕਾਰਜ ‘ਤੇ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਗਲੀ ਲੰਬੇ ਸਮੇਂ ਤੋਂ ਖਰਾਬ ਹਾਲਤ ਵਿਚ ਸੀ ਅਤੇ ਸਥਾਨਕ ਨਿਵਾਸੀਆਂ ਨੂੰ ਇਸ ਨਾਲ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਣੇ ਹੋਏ ਇਹ ਨਿਰਣਾ ਲਿਆ ਗਿਆ ਹੈ ਕਿ ਗਲੀ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਇਆ ਜਾਵੇ, ਤਾਂ ਜੋ ਜਨਤਾ ਨੂੰ ਸੁਵਿਧਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਭਰ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਗਲੀ ਨਿਰਮਾਣ ਉਸੇ ਲੜੀ ਦਾ ਹਿੱਸਾ ਹੈ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਦੀ ਗੁਣਵੱਤਾ ‘ਤੇ ਕਿਸੇ ਵੀ ਪ੍ਰਕਾਰ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਲੀ ਦਾ ਨਿਰਮਾਣ ਪੂਰੀ ਮਜ਼ਬੂਤੀ ਅਤੇ ਗੁਣਵੱਤਾ ਨਾਲ ਕੀਤਾ ਜਾਵੇ, ਤਾਂ ਜੋ ਇਹ ਲੰਬੇ ਸਮੇਂ ਤੱਕ ਉਪਯੋਗੀ ਰਹੇ। ਇਸ ਦੇ ਲਈ ਸਾਰੀਆਂ ਆਧੁਨਿਕ ਤਕਨੀਕਾਂ ਅਤੇ ਗੁਣਵੱਤਾ ਵਾਲੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਵੇਗਾ। ਬ੍ਰਮ ਸ਼ੰਕਰ ਜਿੰਪਾ ਵੱਲੋਂ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਵਾਰਡ ਦੇ ਸਥਾਨਕ ਲੋਕ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੀਆਂ ਸਮੱਸਿਆਵਾਂ ਬਾਰੇ ਵਿਚ ਪ੍ਰਸ਼ਾਸਨ ਨੂੰ ਜਾਣੂ ਕਰਵਾਉਂਦੇ ਰਹਿਣ ਅਤੇ ਵਿਕਾਸ ਕਾਰਜਾਂ ਵਿਚ ਸਰਗਰਮ ਭਾਗੀਦਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਜਨਤਾ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਜ਼ਰੂਰੀ ਹੈ। ਸ੍ਰੀ ਜਿੰਪਾ ਨੇ ਇਸ ਮੌਕੇ ‘ਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਵਿਚ ਹੁਸ਼ਿਆਰਪੁਰ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਅਤੇ ਸੂਬੇ ਦੀ ਜਨਤਾ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਕੌਂਸਲਰ ਮੋਹਿਤ ਸੈਣੀ, ਕੌਂਸਲਰ ਦ੍ਰਿਪਨ ਸੈਣੀ, ਕੌਂਸਲਰ ਵਿਜੇ ਅਗਰਵਾਲ, ਸਾਗਰ, ਕਮਲਜੀਤ ਕੰਮਾ, ਕੇਵਲ ਠਾਕੁਰ, ਵਰਿੰਦਰ ਕਟਾਰੀਆ, ਓਂਕਾਰ ਤ੍ਰੇਹਨ, ਤਿਲਕ ਰਾਜ, ਓਂਕਾਰ ਬਾਲੀ, ਅਸ਼ੋਕ ਸੈਣੀ, ਸ਼ਾਮ ਅਗਰਵਾਲ, ਅਵਤਾਰ ਤਾਰੀ, ਸੁਰੇਸ਼ ਅਰੋੜਾ, ਰਾਜੀਵ ਸ਼ਰਮਾ ਵੀ ਮੌਜੂਦ ਸਨ।