ਹੁਸ਼ਿਆਰਪੁਰ ਪੁਲਿਸ ਦੀ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ
ਹੁਸ਼ਿਆਰਪੁਰ (TTT) ਪੁਲਿਸ ਹੁਣ ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲਿਆਂ ‘ਤੇ ਸਖਤ ਨਜ਼ਰ ਰੱਖ ਰਹੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਸੋਸ਼ਲ ਮੀਡੀਆ ‘ਤੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅਪਲੋਡ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਅਲਰਟ ਕਰ ਦਿੱਤਾ ਹੈ ਕਿ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਏਗਾ। ਇਸ ਸਬੰਧੀ ਸਖਤ ਕਾਰਵਾਈ ਕੀਤੀ ਜਾਏਗੀ ਅਤੇ ਐਸੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ।
ਅਸੀਂ ਸਭ ਨੂੰ ਸਲਾਹ ਦਿੰਦੇ ਹਾਂ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਰਹੋ ਅਤੇ ਸੜਕਾਂ ‘ਤੇ ਸੁਰੱਖਿਆ ਦੇ ਖਿਆਲ ਰੱਖੋ।