ਸਰਕਾਰੀ ਕਾਲਜ, ਹੁਸ਼ਿਆਰਪੁਰ ਦੇ ਪ੍ਰੋ.ਵਿਜੇ ਕੁਮਾਰ ਅਤੇ ਸ.ਸ.ਸ.ਸ.ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਲੈਕਚਰਾਰ ਰੋਮਾ ਦੇਵੀ ਨੂੰ ‘‘ਅਧਿਆਪਕ ਦਿਵਸ-2024“ ਸਮਾਰੋਹ ਵਿੱਚ ਸਨਮਾਨਿਤ ਕੀਤਾ
(TTT)ਲਾਇਨਸ ਕਲੱਬ ਹੁਸ਼ਿਆਰਪੁਰ ਵੱਲੋਂ ‘‘ਅਧਿਆਪਕ ਦਿਵਸ-2024“ ਮਨਾਉਣ ਦੇ ਲਈ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਰਾਜ ਪੱਧਰ ਤੇ 146 ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਸਰਕਾਰੀ ਕਾਲਜ, ਹੁਸ਼ਿਆਰਪੁਰ ਦੇ ਪ੍ਰੋਫੈਸਰ ਵਿਜੇ ਕੁਮਾਰ ਅਤੇ ਉਹਨਾਂ ਦੀ ਪਤਨੀ ਜੋ ਕਿ ਸ.ਸ.ਸ.ਸ. ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਲੈਕਚਾਰ ਹੈ, ਨੂੰ ਵੀ ਬੈਸਟ ਟੀਚਰ-2024 ਦਾ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਜੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹੁਸ਼ਿਆਰਪੁਰ ਸ਼੍ਰੀਮਤੀ ਲਲੀਤਾ ਅਰੋੜਾ ਜੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਅਤੇ ਉਹਨਾਂ ਨੇ ਅਧਿਆਪਕਾਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ। ਪ੍ਰੋ.ਵਿਜੇ ਕੁਮਾਰ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਰੋਮਾ ਦੇਵੀ ਲੈਕਚਰਾਰ ਸ.ਸ.ਸ.ਸ. ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਨੂੰ ਇਸ ਸਮਾਰੋਹ ਵਿੱਚ ਇੱਕ ਟੀਚਰ ਦੇ ਤੌਰ ਤੇ ਕੀਤੇ ਗਏ ਕੰਮਾਂ, ਸਮਾਜ ਦੇ ਭਲੇ ਲਈ ਕੀਤੇ ਗਏ ਕੰਮਾਂ ਦੇ ਆਧਾਰ ਤੇ ਮੈਡਲ, ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਲਾਇਨਜ਼ ਕਲੱਬ ਹੁਸ਼ਿਆਰਪੁਰ ਮੈਂਬਰਾਂ ਦਾ ਅਵਾਰਡ ਦੇਣ ਲਈ ਧੰਨਵਾਦ ਕੀਤਾ। ਪ੍ਰੋ.ਵਿਜੇ ਕੁਮਾਰ ਅਤੇ ਲੈਕਚਰਾਰ ਰੋਮਾ ਦੇਵੀ ਲਈ ਇਹ ਦਿਵਸ ਇਕ ਯਾਦਗਾਰੀ ਦਿਵਸ ਬਣ ਗਿਆ।