ਹਰਜੀਆਣਾ ਦੇ ਪਿੰਡ ਫਦਮਾ ਅਤੇ ਬੱਦੋਵਾਲ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ
(TTT) ਹੁਸ਼ਿਆਰਪੁਰ – ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪਿੰਡ ਫਦਮਾ ਅਤੇ ਬੱਦੋਵਾਲ, ਹਰਜੀਆਣਾ ਵਿੱਚ 20.25 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ। ਸੰਸਦ ਮੈਂਬਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਹਰ ਪਿੰਡ ਦਾ ਸਰਬਪੱਖੀ ਵਿਕਾਸ ਹੋਵੇ ਅਤੇ ਇੱਥੋਂ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।
ਫਦਮਾ ਲਈ 12.25 ਲੱਖ ਸਕੀਮਾਂ, ਬੱਦੋਵਾਲ ਲਈ 8 ਲੱਖ ਸਕੀਮਾਂ
ਪਿੰਡ ਫਦਮਾ ਦੇ ਵਿਕਾਸ ਲਈ 12.25 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ ਜਦਕਿ ਬੱਦੋਵਾਲ, ਹਰਜੀਆਣਾ ਲਈ 8 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਨ੍ਹਾਂ ਸਕੀਮਾਂ ਤਹਿਤ ਪਿੰਡਾਂ ਦੀਆਂ ਗਲੀਆਂ ਪੱਕੀਆਂ ਕੀਤੀਆਂ ਜਾਣਗੀਆਂ ਤਾਂ ਜੋ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਸ਼ਮਸ਼ਾਨਘਾਟ ਵਿੱਚ ਇੱਕ ਸ਼ੈੱਡ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਅੰਤਿਮ ਸੰਸਕਾਰ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ। ਇਨ੍ਹਾਂ ਯੋਜਨਾਵਾਂ ਵਿੱਚ ਕਮਿਊਨਿਟੀ ਸੈਂਟਰ ਵਿੱਚ ਖੇਡ ਮੈਦਾਨ ਦਾ ਨਿਰਮਾਣ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਯੋਗ ਸਥਾਨ ਮਿਲ ਸਕੇ। ਸੰਸਦ ਮੈਂਬਰ ਚੱਬੇਵਾਲ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਸ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਸ਼ਹਿਰੀ ਸਹੂਲਤਾਂ ਦੀ ਤਰਜ਼ ’ਤੇ ਸਹੂਲਤਾਂ ਦੇਣ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਅਤੇ ਮਿਲ ਕੇ ਪਿੰਡ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ। ਇਸ ਮੌਕੇ ਸਰਪੰਚ ਮਲਕੀਤ ਸਿੰਘ, ਯੋਗ ਰਾਜ, ਸਰਪੰਚ ਮੇਜਰ ਥਿਅੜਾ ਅਹਿਰਾਣਾ ਕਲਾਂ, ਮੋਹਿੰਦਰ ਪਾਲ ਡਵਿਡਾ, ਸਰਪੰਚ ਜੱਸਾ ਮਰਨਾਈਆਂ , ਪੰਚ ਕੁਲਵਿੰਦਰ ਪਾਲ, ਦਲਵੀਰ ਸਿੰਘ ਲਕਸੀਆਂ, ਅਨੁ ਸ਼ਰਮਾ ਬਲਾਕ ਪ੍ਰਧਾਨ, ਨੰਬੜਦਾਰ ਸਤਪਾਲ ਸਿੰਘ, ਸਰਪੰਚ ਰਸ਼ਪਾਲ ਸਿੰਘ, ਪੰਚ ਅਸ਼ੋਕ ਕੁਮਾਰ, ਪੰਚ ਮੋਹਿੰਦਰ ਸਿੰਘ, ਜੋਗਾ ਸਿੰਘ, ਰਣਜੀਤ ਸਿੰਘ, ਚਰਨਜੀਤ ਸਿੰਘ, ਪ੍ਰਵੀਨ ਸੋਨੀ ਜੇਜੋਂ, ਰੇਨੂੰ ਜੇਜੋਂ, ਸਰਪੰਚ ਬੰਟੀ ਮੈਲੀ, ਲਾਡੀ ਖੰਨੀ, ਸੁਰਿੰਦਰ ਕੌਰ, ਬੀ.ਡੀ.ਪੀ.ਓ. ਮਾਹਿਲਪੁਰ ਆਦਿ ਸ਼ਾਮਿਲ ਸਨ