ਪਿੰਡ ਭਟਰਾਣਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਡੂੰਘੇ ਬੋਰਵੈੱਲ ਦਾ ਕੀਤਾ ਉਦਘਾਟਨ- ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ
ਹੁਸ਼ਿਆਰਪੁਰ –(TTT) ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਪਿੰਡ ਭਟਰਾਣਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਡੂੰਘੇ ਬੋਰਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ.ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਸਮੱਸਿਆ ਨੂੰ ਦੂਰ ਕਰਨਾ ਅਤੇ ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਡਾ: ਚੱਬੇਵਾਲ ਨੇ ਕਿਹਾ ਕਿ ਮੈਂ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਹਾਂ |ਪਾਣੀ ਦੀ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਸੀ, ਜਿਸ ਨੂੰ ਇਸ ਪ੍ਰਾਜੈਕਟ ਰਾਹੀਂ ਹੱਲ ਕਰਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਬਚਨਾਂ ’ਤੇ ਚੱਲਦਿਆਂ ਉਹ ਧਰਤੀ ਮਾਤਾ ਦਾ ਕਰਜ਼ਾ ਚੁਕਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰ ‘ਪਵਨ ਗੁਰੂ, ਪਾਣੀ ਪੀਤਾ, ਮਾਤਾ ਧਰਤਿ ਮਹਤ’ ਵਿਚ ਡੂੰਘੇ ਅਧਿਆਤਮਕ ਅਤੇ ਵਾਤਾਵਰਣਕ ਸੰਦੇਸ਼ ਛੁਪੇ ਹੋਏ ਹਨ। ਇੱਥੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ, ਕਿਉਂਕਿ ਹਵਾ ਜੀਵਨ ਦਾ ਆਧਾਰ ਹੈ, ਜਿਸ ਰਾਹੀਂ ਸਾਹ ਲੈਂਦੇ ਹਨ। ਪਾਣੀ ਨੂੰ ਪਿਤਾ ਵਾਂਗ ਸਤਿਕਾਰਿਆ ਗਿਆ ਹੈ, ਕਿਉਂਕਿ ਇਹ ਜੀਵਨ ਦੀ ਪਿਆਸ ਬੁਝਾਉਂਦਾ ਹੈ। ਧਰਤੀ ਨੂੰ ਮਾਂ ਕਿਹਾ ਗਿਆ ਹੈ, ਜੋ ਹਰ ਕਿਸੇ ਦਾ ਸਾਥ ਦਿੰਦੀ ਹੈ ਅਤੇ ਬੇਅੰਤ ਪਿਆਰ ਨਾਲ ਪਾਲਦੀ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਨਗਰ ਨਿਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਤਰਜੀਹ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨਾ ਹੈ, ਤਾਂ ਜੋ ਪੇਂਡੂ ਖੇਤਰਾਂ ਵਿੱਚ ਵੀ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਸਕੇ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਕਿਸਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਪ੍ਰੋਜੈਕਟ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਦੇ ਯੋਗਦਾਨ ਲਈ ਧੰਨਵਾਦ ਕੀਤਾ। ਇਸ ਪ੍ਰੋਜੈਕਟ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਦੇ ਯੋਗਦਾਨ ਲਈ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਬਲਬੀਰ ਕੁਮਾਰ, ਬਲਵੀਰ ਸਿੰਘ ਬਲਾਕ ਪ੍ਰਧਾਨ, ਦਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਜਸਵਿੰਦਰ ਸਿੰਘ, ਸੁਖਜੀਵਨ ਸਿੰਘ, ਦਲਬੀਰ ਸਿੰਘ, ਓਮਕਾਰ ਸਿੰਘ ਆਦਿ ਹਾਜ਼ਰ ਸਨ।