News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ

ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ

(TTT) ਅੱਜ ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਸਾਥੀ ਗੁਰਮੇਸ਼ ਸਿੰਘ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਪੇਸ਼ ਕੀਤਾ। ਇਸ ਵਿੱਚ ਮੁੱਖ ਮੰਗਾਂ ਵਿੱਚ ਜੰਗਲੀ ਜਾਨਵਰਾਂ ਦੇ ਹਮਲਿਆਂ ਤੋਂ ਮਨੁੱਖੀ ਜ਼ਿੰਦਗੀ, ਜਾਇਦਾਦ ਅਤੇ ਫਸਲਾਂ ਦੀ ਸੁਰੱਖਿਆ ਲਈ ਫੋਰੈਸਟ ਅਤੇ ਵਾਈਲਡ ਲਾਈਫ ਸੰਬੰਧੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਹਾਥੀ ਕੋਰੀਡੋਰ ਅਤੇ ਟਾਈਗਰ ਰਿਜ਼ਰਵ ਦੇ ਨਾਮ ਤੇ ਹੋਣ ਵਾਲੇ ਲੋਕਾਂ ਦੇ ਉਜਾੜੇ ਨੂੰ ਰੋਕਣ ਲਈ ਵੀ ਮੰਗ ਕੀਤੀ ਗਈ। ਕਿਸੇ ਵਿਅਕਤੀ ਦੀ ਜਾਨ ਜਾਂਦਿਆਂ ਜਾਂ ਜ਼ਖਮੀ ਹੋਣ ਤੇ ਮੁਆਵਜ਼ਾ ਰਾਸ਼ੀ ਦਾ ਵੀ ਜ਼ਿਕਰ ਸੀ।