ਹਰ ਪ੍ਰੋਜੈਕਟ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ :- ਚੱਬੇਵਾਲ ਡਾ
(TTT) ਡਾ: ਰਾਜਕੁਮਾਰ ਚੱਬੇਵਾਲ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਬਿਆਨ ਦਿੱਤਾ ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਜਤਿੰਦਰ ਅਤੇ ਡਾ.ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |ਡਾ: ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਰੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ। ਡਾ: ਚੱਬੇਵਾਲ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਫੰਡ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਇਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਲਈ ਲੋੜੀਂਦੇ ਸਾਧਨਾਂ ਦੀ ਸਹੀ ਵਰਤੋਂ ਕੀਤੀ ਜਾਵੇ। ਇਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਲਈ ਲੋੜੀਂਦੇ ਸਾਧਨਾਂ ਦੀ ਸਹੀ ਵਰਤੋਂ ਕੀਤੀ ਜਾਵੇ। ਡਾ: ਚੱਬੇਵਾਲ ਨੇ ਕਿਹਾ ਕਿ ਇਲਾਕੇ ਵਿੱਚ ਪਹਿਲਾਂ ਹੀ ਕਈ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਵਿੱਚ ਸੜਕਾਂ, ਸਕੂਲ, ਹਸਪਤਾਲ ਅਤੇ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਸ਼ਾਮਲ ਹੈ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਕਾਸ ਕਾਰਜਾਂ ‘ਤੇ ਨਜ਼ਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦੇਣ ਤਾਂ ਜੋ ਸਮੇਂ ਸਿਰ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਚੱਬੇਵਾਲ ਵਾਸੀਆਂ ਲਈ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੇ ਵਿਕਾਸ ਲਈ ਇੰਨੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਡਾ: ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇਲਾਕੇ ਦੇ ਹਰ ਨਾਗਰਿਕ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਉਹ ਇਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਵਿਕਾਸ ਦੇ ਹਰ ਪਹਿਲੂ ਨੂੰ ਪਾਰਦਰਸ਼ੀ ਅਤੇ ਜ਼ਿੰਮੇਵਾਰੀ ਨਾਲ ਪੂਰਾ ਕਰਨ ਲਈ ਵਚਨਬੱਧ ਹੈ, ਤਾਂ ਜੋ ਇਲਾਕੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸ ਬਿਆਨ ਤੋਂ ਬਾਅਦ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਜਲਦੀ ਹੀ ਚੱਬੇਵਾਲ ਵਾਸੀਆਂ ਨੂੰ ਇਨ੍ਹਾਂ ਕੰਮਾਂ ਦਾ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ।