News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਓਲਡ ਏਜ ਹੋਮ, ਰਾਮ ਕਾਲੋਨੀ ਕੈਂਪ ਦਾ ਅਚਨਚੇਤ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਓਲਡ ਏਜ ਹੋਮ, ਰਾਮ ਕਾਲੋਨੀ ਕੈਂਪ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 27 ਸਤੰਬਰ:(TTT) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਓਲਡ ਏਜ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਓਲਡ ਏਜ ਹੋਮ ਵਿਖੇ ਰਹਿ ਰਹੇ ਬਜੁਰਗਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਫਤ ਕਾਨੂੰਨੀ ਸੇਵਾਵਾਂ ਮਾਨਯੋਗ ਸੁਪਰੀਮ ਕੋਰਟ, ਕਾਨੂੰਨੀ ਸੇਵਾਵਾਂ ਕਮੇਟੀ, ਮਾਨਯੋਗ ਪੰਜਾਬ ਅਤੇ ਹਰਿਆਣਾ ਕਾਨੂੰਨੀ ਸੇਵਾਵਾ ਕਮੇਟੀ ਅਤੇ ਜਿਲ੍ਹਾ ਪੱਧਰ ’ਤੇ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਤੇ ਉਪ ਮੰਡਲ ਪੱਧਰ ’ਤੇ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀਆ ਵਲੋਂ ਪ੍ਰਦਾਨ ਕੀਤੀਆ ਜਾਂਦੀਆਂ ਹਨ । ਉਨ੍ਹਾਂ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਉਹ ਵਿਅਕਤੀ ਲੈ ਸਕਦਾ ਹੈ, ਜਿਸ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ ਜਾਂ ਅਨੁਸੂਚਿਤ ਜਾਤੀ/ਬੇਗਾਰ ਦਾ ਮਾਰਿਆ/ਹਵਾਲਾਤੀ/ਬੱਚਾ/ਔਰਤ/ਅਪੰਗ/ਮਾਨਸਿਕ ਰੌਗੀ ਅਤੇ ਉਦਯੋਗਿਕ ਕਾਮੇ ਕੈਟਾਗਰੀ ਅਧੀਨ ਆਉਦਾ ਹੋਵੇ। ਉਨ੍ਹਾਂ ਦੱਸਿਆ ਕਿ ਅਥਾਰਟੀ ਵਲੋਂ ਚਲਾਈਆਂ ਗਈਆ ਸਕੀਮਾਂ ਬਾਰੇ ਬਜੁਰਗਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਉਪਰੋਕਤ ਤੋ ਇਲਾਵਾ ਮਾਨਯੋਗ ਸੁਪਰੀਮ ਕੋਰਟ ਵਲੋਂ ਚਲਾਈ ਗਈ ਪੌਦੇ ਲਗਾਉਣ ਦੀ ਮੁਹਿੰਮ (01.07.2024 to 30.09.2024) ਅਤੇ “ਏਕ ਪੇੜ ਮਾਂ ਕੇ ਨਾਮ”ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਤੇ ਲਾਈਨਜ਼ ਕਲੱਬ, ਹੁਸ਼ਿਆਰਪੁਰ ਵਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਓਲਡ ਏਜ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਵਿਖੇ ਵੱਖ-ਵੱਖ ਪ੍ਰਕਾਰ ਦੇ ਪੌਦੇ ਵੀ ਲਗਾਏ ਗਏ।