News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸੀ.ਐਮ. ਦੀ ਯੋਗਸ਼ਾਲਾ ’ ਤਹਿਤ ਹੁਸ਼ਿਆਰਪੁਰ ਸ਼ਹਿਰ ’ਚ ਚੱਲ ਰਹੀਆਂ ਹਨ 120 ਯੋਗ ਕਲਾਸਾਂ : ਕੋਮਲ ਮਿੱਤਲ

ਸੀ.ਐਮ. ਦੀ ਯੋਗਸ਼ਾਲਾ ’ ਤਹਿਤ ਹੁਸ਼ਿਆਰਪੁਰ ਸ਼ਹਿਰ ’ਚ ਚੱਲ ਰਹੀਆਂ ਹਨ 120 ਯੋਗ ਕਲਾਸਾਂ : ਕੋਮਲ ਮਿੱਤਲ

-ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਯੋਗ ਕਲਾਸਾਂ ’ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

-ਕਿਹਾ, ਸਿਖਲਾਈ ਪ੍ਰਾਪਤ ਯੋਗ ਅਧਿਆਪਕਾਂ ਵਲੋਂ ਰੋਜ਼ਾਨਾ ਵੱਖ-ਵੱਖ ਸੈਸ਼ਨਾਂ ’ਚ ਦਿੱਤੀ ਜਾ ਰਹੀ ਹੈ ਮੁਫ਼ਤ ਯੋਗ ਸਿਖਲਾਈ

-ਲੋਕ ਫੋਨ ਨੰਬਰ 76694-00500 ’ਤੇ ਮਿਸਡ ਕਾਲ ਦੇ ਕੇ ਲੈ ਸਕਦੇ ਹਨ ਯੋਗ ਕਲਾਸਾਂ ਦਾ ਮੁਫ਼ਤ ਲਾਭ

ਹੁਸ਼ਿਆਰਪੁਰ, 28 ਸਤੰਬਰ :(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ ਦੀ ਯੋਗਸ਼ਾਲਾ ਦਾ ਲਾਭ ਲੋਕ ਵੱਧ ਤੋਂ ਵੱਧ ਲੈ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਨਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਟੀਚਰਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ 22 ਯੋਗ ਟਰੇਨਰਾਂ ਵਲੋਂ 120 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿਚ 9000 ਤੋਂ ਵੱਧ ਲੋਕ ਰੋਜ਼ਾਨਾ ਯੋਗ ਸਿਖ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਕਲਾਸਾਂ ਲੈਣ ਲਈ 25 ਨਾਗਰਿਕਾਂ ਦਾ ਸਮੂਹ ਹੋਣਾ ਚਾਹੀਦਾ ਹੈ ਅਤੇ ਇਸ ਪ੍ਰੋਗਰਾਮ ਨਾਲ ਜੁੜਨ ਲਈ ਟੈਲੀਫੋਨ ਨੰਬਰ 76694-00500 ’ਤੇ ਮਿਸਡ ਕਾਲ ਦੇ ਕੇ ਇਸ ਦਾ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵਲੋਂ ਚੁਣੇ ਗਏ ਸਥਾਨਾਂ ’ਤੇ ਜਿਵੇਂ ਪਾਰਕ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਲਈ ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ, ਜੋ ਹੁਸ਼ਿਆਰਪੁਰ ਦੇ ਵੱਖ-ਵੱਖ ਹਲਕਿਆਂ ਵਿਚ ਜਾ ਕੇ ਲੋਕਾਂ ਨੂੰ ਯੋਗ ਦੀ ਵਿਦਿਆ ਬਾਰੇ ਜਾਗਰੂਕ ਕਰ ਰਹੇ ਹਨ।

ਜ਼ਿਲ੍ਹਾ ਕੁਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੀਆਂ ਗਈਆਂ ਥਾਵਾਂ ਜਿਵੇਂ ਕਿ ਪਾਰਕ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਅਸਲਾਮਾਬਾਦ, ਮਾਉਂਟ ਅਵੇਨਿਊ, ਬਸੰਤ ਵਿਹਾਰ, ਸ਼ਿਵ ਮੰਦਰ, ਭਗਤ ਸਿੰਘ ਨਗਰ, ਭੀਮ ਨਗਰ, ਰੇਲਵੇ ਮੰਡੀ ਗਰਾਉਂਡ, ਮਾਡਲ ਟਾਊਨ, ਦਸ਼ਮੇਸ਼ ਨਗਰ, ਅਸ਼ੋਕ ਪਾਰਕ, ਸਕੀਮ ਨੰਬਰ 11 ਪਾਰਕ, ਸਿਵਲ ਲਾਈਨ ਚਿਲਡਰਨ ਪਾਰਕ, ਆਰਿਆ ਸਮਾਜ ਮੰਦਰ, ਗੌਤਮ ਨਗਰ ਪਾਰਕ, ਸ਼ਾਲੀਮਾਰ ਨਗਰ, ਮਿਲਾਪ ਨਗਰ, ਕਮਾਲਪੁਰ, ਪੁਰਹੀਰਾਂ, ਬਹਾਦਰਪੁਰ ਵਿਚ ਰੋਜ਼ਾਨਾ ਸਵੇਰੇ ਯੋਗ ਕਲਾਸਾਂ ਚਲਾਈਆਂ ਜਾਂਦੀਆਂ ਹਨ।