News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 18 ਨੂੰ

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 18 ਨੂੰ

ਹੁਸ਼ਿਆਰਪੁਰ, 16 ਅਕਤੂਬਰ:(TTT) ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 18 ਅਕਤੂਬਰ, 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਵੇਰੇ 9:30 ਵਜੇ ਕਰਵਾਏ ਜਾ ਰਹੇ। ਇਨ੍ਹਾਂ ਕੁਇਜ਼ ਮੁਕਾਬਲਿਆਂ ਸਬੰਧੀ ਵਿਸਤਾਰ ਨਾਲ ਗੱਲ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਵਿੱਚ ਰੁਚੀ ਵਿਕਸਤ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਰ ਜ਼ਿਲ੍ਹਾ ਪੱਧਰ ‘ਤੇ ਇਹ ਮੁਕਾਬਲੇ ਇੱਕੋ ਦਿਨ ਇੱਕੋ ਸਮੇਂ ‘ਤੇ ਕਰਵਾਏ ਜਾ ਰਹੇ ਹਨ।ਇਨ੍ਹਾਂ ਮੁਕਾਬਲਿਆਂ ਵਿੱਚ ਓਹੀ ਵਿਦਿਆਰਥੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਪਹਿਲਾਂ ਰਜਿਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁਇਜ਼ ਮੁਕਾਬਲੇ ਤਿੰਨ ਵਰਗਾਂ ਵਿੱਚ ਕਰਵਾਏ ਜਾਣੇ ਹਨ।ਪਹਿਲਾ ਵਰਗ ਛੇਵੀਂ ਜਮਾਤ ਤੋਂ ਅੱਠਵੀਂ ਤੱਕ, ਦੂਜਾ ਵਰਗ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਅਤੇ ਤੀਜਾ ਵਰਗ ਗ੍ਰੇਜੂਏਸ਼ਨ ਵਾਲੇ ਵਿਦਿਆਰਥੀਆਂ ਦਾ ਹੋਵੇਗਾ।ਕੁਇਜ਼ ਮੁਕਾਬਲੇ ਲਈ ਲਿਖਤੀ ਪੇਪਰ ਹੋਣਾ ਹੈ।ਸੌ ਨੰਬਰ ਦੇ ਪੇਪਰ ਲਈ ਸੌ ਸਵਾਲ ਹੋਣਗੇ।ਨੇਗੈਟਿਵ ਮਾਰਕਿੰਗ ਤਹਿਤ ਚਾਰ ਸਵਾਲ ਗ਼ਲਤ ਹੋਣ ਦੀ ਸੂਰਤ ਵਿੱਚ ਇੱਕ ਅੰਕ ਕੱਟਿਆ ਜਾਵੇਗਾ।ਹਰ ਵਰਗ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1 ਹਜ਼ਾਰ ਰੁਪਏ, 750 ਰੁਪਏ ਅਤੇ ਅਤੇ 500 ਰੁਪਏ ਨਕਦ ਜਾਂ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਦੇ ਸੈੱਟਾਂ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਆਪਣੇ ਆਪਣੇ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਵਿੱਚ ਵੀ ਭਾਗ ਲੈਣਗੇ।ਪਾੜ੍ਹਿਆਂ ਵਿੱਚ ਆਪਣੀ ਮਾਂ ਬੋਲੀ ਪ੍ਰਤੀ ਮੋਹ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਮੁਕਾਬਲੇ ਬਹੁਤ ਉਪਯੋਗੀ ਸਿੱਧ ਹੁੰਦੇ ਹਨ।ਇਸ ਮੌਕੇ ਭਾਸ਼ਾ ਵਿਭਾਗ ਦੇ ਕ੍ਰਮਚਾਰੀ ਲਵਪ੍ਰੀਤ, ਲਾਲ ਸਿੰਘ ਅਤੇ ਪੁਸ਼ਪਾ ਰਾਣੀ ਵੀ ਹਾਜ਼ਰ ਸਨ।