ਸਵੱਛਤਾ ਦੀ ਲਹਿਰ ਮੁਹਿੰਮ ਹੇਠ ਸ਼ਹਿਰ ਦੇ ਐਂਟਰੀ ਪੁਆਇੰਟਾਂ ਦੀ ਸਫ਼ਾਈ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ,ਹੁਸ਼ਿਆਰਪੁਰ, 25 ਅਕਤੂਬਰ(TTT) ਪੀ.ਐਮ.ਆਈ.ਡੀ.ਸੀ ਵਲੋਂ ਪੰਜਾਬ ਦੇ ਸਾਰੇ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ) ਵਿਚ ਸਵੱਛ ਭਾਰਤ ਮਿਸ਼ਨ ਤਹਿਤ ’ਸਵੱਛਤਾ ਦੀ ਲਹਿਰ’ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਪਹਿਲੇ ਦਿਨ, ਸ਼ਹਿਰ ਦੇ ਐਂਟਰੀ ਪੁਆਇੰਟਾਂ ਦੀ ਸਫ਼ਾਈ ਕੀਤੀ ਗਈ। ਨਗਰ ਨਿਗਮ ਹੁਸ਼ਿਆਰਪੁਰ ਦੀ ਕਮਿਸ਼ਨਰ ਅਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ, ਸੰਯੁਕਤ ਕਮਿਸ਼ਨਰ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਸਥਾਨਕ ਐਂਟਰੀ ਪੁਆਇੰਟਾਂ ਦੀ ਸਫ਼ਾਈ ਕੀਤੀ ਗਈ। ਨਿਗਮ ਦੇ ਸੈਨੀਟੇਸ਼ਨ ਵਿਭਾਗ ਨੇ ਸ਼ਹਿਰ ਦੇ ਮੁੱਖ ਐਂਟਰੀ ਮਾਰਗਾਂ, ਜਿਵੇਂ ਕਿ ਟਾਂਡਾ ਰੋਡ, ਚਿੰਤਪੁਰਨੀ ਰੋਡ, ਜਲੰਧਰ ਰੋਡ, ਫਗਵਾੜਾ ਰੋਡ ਅਤੇ ਚੰਡੀਗੜ੍ਹ ਰੋਡ ’ਤੇ ਸਫ਼ਾਈ ਅਤੇ ਸੁੰਦਰੀਕਰਨ ਦੀਆਂ ਗਤੀਵਿਧੀਆਂ ਕਰਵਾਈਆਂ। ਇਸ ਦੇ ਨਾਲ, ਆਲੇ-ਦੁਆਲੇ ਦੇ ਲੋਕਾਂ ਨੂੰ ਆਪਣੇ ਹਲਕੇ ਨੂੰ ਸਾਫ਼-ਸੁਥਰਾ ਬਣਾਏ ਰੱਖਣ ਅਤੇ ਸੜਕਾਂ ’ਤੇ ਕੂੜਾ-ਕਰਕਟ ਨਾ ਸੁੱਟਣ ਲਈ ਜਾਗਰੂਕ ਕੀਤਾ ਗਿਆ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਇਹ ਮੁਹਿੰਮ 24 ਅਕਤੂਬਰ ਤੋਂ 7 ਨਵੰਬਰ 2024 ਤੱਕ ਚਲਾਈ ਜਾ ਰਹੀ ਹੈ, ਜਿਸ ਦੌਰਾਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਸਬੰਧੀ ਗਤੀਵਿਧੀਆਂ ਹੋਣਗੀਆਂ।ਉਹਨਾਂ ਕਿਹਾ ਕਿ ਇਹ ਮੁਹਿੰਮ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਮਹੱਤਵਪੂਰਨ ਹੈ ਅਤੇ ਸਾਰੇ ਨਗਰ ਵਾਸੀਆਂ ਨੂੰ ਇਸ ਮੁਹਿੰਮ ਵਿਚ ਭਾਗ ਲੈਣ ਅਤੇ ਆਪਣਾ ਯੋਗਦਾਨ ਦੇਣ ਲਈ ਅਪੀਲ ਕੀਤੀ। ਇਸ ਮੌਕੇ ‘ਤੇ ਨਗਰ ਨਿਗਮ ਦੇ ਸੈਨੀਟੇਸ਼ਨ ਸ਼ਾਖਾ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ।
#SwachhtaDiLehar, #CleanHoshiarpur, #PunjabCleanliness, #SwachhBharatMission, #Hoshiarpur, #UrbanCleanliness, #CommunityEngagement