ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮਿੰਨੀ ਸਕੱਤਰੇ ਅੱਗੇ ਤਿੱਖੀ ਨਾਅਰੇਬਾਜੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
3 ਨਵੰਬਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ ਅੰਦਰ ਝੰਡਾ ਮਾਰਚ ਦਾ ਕੀਤਾ ਐਲਾਨ
ਹੁਸ਼ਿਆਰਪੁਰ, 30 ਅਕਤੂਬਰ (TTT) ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫੰਟ ਵਲੋਂ ਉਲੀਕੇ ਗਏ ਸੰਘਰਸ਼ ਦੇ ਤਹਿਾ ਸਾਂਝਾ ਫਰੰਟ ਤਹਿਸਲਿ ਹੁਸ਼ਿਆਰਪੁਰ ਵਲੋਂ ਮਿੰਨੀ ਸਕੱਤਟੇਤ ਹੁਸ਼ਿਆਰਪੁਰ ਵਿਖੇ ਇੱਕ ਅਰਥੀ ਫੂਕ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਸੂਰਜ ਪ੍ਰਕਾਸ਼ ਆਨੰਦ, ਇੰਦਰਜੀਤ ਵਿਰਦੀ, ਹਰਭਜਨ ਸਿੰਘ ਅਜਨੋਹਾ, ਕੁਲਵੰਤ ਸਿੰਘ ਸੈਣੀ, ਰਾਮਜੀਦਾਸ ਚੌਹਾਨ, ਬਲਵਿੰਦਰ ਸਿੰਘ, ਪਵਨ ਕੁਮਾਰ, ਹੰਸ ਰਾਜ, ਮਨਜੀਤ ਸੈਣੀ, ਹਰਵਿੰਦਰ ਸਿੰਘ, ਜਸਵੀਰ ਸਿੰਘ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ-ਮਿੱਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਵੇਂ ਕਿ ਪੰਜਾਬ ਅੰਦਰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਜਾਣ ਬੁਝ ਕੇ ਲਟਕਾਇਆ ਜਾ ਰਿਹਾ ਹੈ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਮੰਹਿਗਾਈ ਭੱਤੇ ਦੀਆਂ 15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦੱਤਿੀਆਂ ਜਾ ਰਹੀਆਂ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾ ਤੇ ਵੋਟਾਂ ਬਟੋਰ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮਹਾਨ ਯੋਧੇ ਦੇ ਵਿਚਾਰਾਂ ਨੂੰ ਤਿਆਗ ਦਿੱਤਾ ਗਿਆ ਹੈ ਅਤੇ ਆਮ ਆਾਦਮੀ ਤੋਂ ਖਾਸ ਆਦਮੀ ਬਣ ਗਏ ਹਨ।ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਮਿਹਨਕਸ਼ ਵਰਗ ਦੀਆਂ ਮੰਗਾਂ ਨੂੰ ਹਾਸ਼ੀਏ ਤੇ ਲਿਆ ਕੇ ਰੱਖ ਦਿੱਤਾ ਗਿਆ ਹੈ ਅਤੇ ਆਪਣੇ ਪ੍ਰਚਾਰ ਲਈ ਪੰਜਾਬ ਦੇ ਲੋਕਾਂ ਦੇ ਪੈਸੇ ਨੂੰ ਦੂਜੇ ਸੂਬਿਆਂ ਅੰਦਰ ਉਡਾਇਆ ਜਾ ਰਿਹਾ ਹੈ।ਮੁੱਖ ਮੰਤਰੀ ਵਲੋਂ ਸਾਂਝੇ ਫਰੰਟ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਰੱਦ ਕੀਤਾ ਜਾ ਰਿਹਾ ਹੈ, ਜਿਸ ਕਾਰਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਭਾਰੀ ਰੋਸ ਹੈ। ਆਗੂਆਂ ਨੇ ਐਲਾਨ ਕੀਤਾ ਕਿ ਸਾਂਝੇ ਫਰੰਟ ਵਲੋਂ ਉਲੀਕੇ ਗਏ ਸੰਘਰਸ਼ ਦੇ ਤਹਿਤ ਮਿਤੀ 3 ਨਵੰਬਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕੀਤੇ ਜਾਣ ਵਾਲੇ ਝੰਡਾ ਮਾਰਚ ਦੀ ਤਿਆਰੀ ਕਰ ਲਈ ਗਈ ਹੈ ਅਤੇ ਇਸ ਝੰਡਾ ਮਾਰਚ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਰੈਲੀ ਉਪਰੰਤ ਰੋਸ ਮਾਰ ਕਰਕੇ ਮਿੰਨੀ ਸਕੱਤਰੇਤ ਦੇ ਗੇਟ ਅੱਗੇ ਨਾਅਰਿਆ ਦੀ ਗੂੰਜ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।