News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 9-10 ਅਤੇ 23-24 ਨਵੰਬਰ ਨੂੰ : ਜ਼ਿਲ੍ਹਾ ਚੋਣ ਅਫ਼ਸਰ ਯੋਗ ਵਿਅਕਤੀ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ ਕੋਲ ਦਰਜ ਕਰਵਾ ਸਕਦੇ ਹਨ ਦਾਅਵੇ ਅਤੇ ਇਤਰਾਜ਼

ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 9-10 ਅਤੇ 23-24 ਨਵੰਬਰ ਨੂੰ : ਜ਼ਿਲ੍ਹਾ ਚੋਣ ਅਫ਼ਸਰ
ਯੋਗ ਵਿਅਕਤੀ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ ਕੋਲ ਦਰਜ ਕਰਵਾ ਸਕਦੇ ਹਨ ਦਾਅਵੇ ਅਤੇ ਇਤਰਾਜ਼

ਹੁਸ਼ਿਆਰਪੁਰ, 6 ਨਵੰਬਰ:(TTT) ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਸਪੈਸ਼ਲ ਕੈਂਪ ਲਾਏ ਜਾ ਰਹੇ ਹਨ ਜਿਥੇ ਯੋਗ ਵਿਅਕਤੀਆਂ ਦੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01-01-2025 ਦੇ ਆਧਾਰ ’ਤੇ ਸੁਧਾਈ ਪ੍ਰੋਗਰਾਮ ਅਨੁਸਾਰ ਇਹ ਸਪੈਸ਼ਲ ਕੈਂਪ 9 ਤੇ 10 ਨਵੰਬਰ ਅਤੇ 23 ਤੇ 24 ਨਵੰਬਰ ਨੂੰ ਪੋÇਲੰਗ ਬੂਥਾਂ ਉਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਬੂਥ ਲੈਵਲ ਅਫ਼ਸਰ ਸਬੰਧਤ ਪੋÇਲੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 01-01-2025 ਦੀ ਲਗਾਤਾਰ ਸੁਧਾਈ ਸਬੰਧੀ ਯੋਗ ਵਿਅਕਤੀਆਂ ਦੇ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ।ਜ਼ਿਕਰਯੋਗ ਹੈ ਕਿ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 24 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 6 ਜਨਵਰੀ 2025 ਨੂੰ ਹੋਵੇਗੀ। ਵਿਸ਼ੇਸ਼ ਮੁਹਿੰਮ ਵਾਲੇ ਦਿਨਾਂ 9 ਤੇ 10 ਨਵੰਬਰ ਅਤੇ 23 ਅਤੇ 24 ਨਵੰਬਰ ਨੂੰ ਬੀ.ਐਲ.ਓਜ਼ ਆਪੋ-ਆਪਣੇ ਪੋਲਿੰਗ ਸਟੇਸ਼ਨ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ-ਇਤਰਾਜ ਪ੍ਰਾਪਤ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਆਸੀ ਪਾਰਟੀਆ ਦੇ ਨੁਮਾਇੰਦੇ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾਂ ਲਈ ਆਪਣੇ ਪੋਲਿੰਗ ਏਜੰਟਾਂ ਦੀ ਨਿਯੁਕਤੀ ਕਰ ਦੇਣ। ਉਨ੍ਹਾਂ ਕਿਹਾ ਕਿ 1 ਜਨਵਰੀ 2025 ਨੂੰ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਦੇ ਸਕਦੇ ਹਨ। ਵੋਟਰ ਸੂਚੀ ਵਿਚ ਸ਼ਾਮਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ/ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ/ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।