“ਹੁਸ਼ਿਆਰਪੁਰ ਵਿੱਚ ਵੀ.ਵੀ.ਆਈ.ਪੀ ਦੌਰੇ ਲਈ ਸਖ਼ਤ ਸੁਰੱਖਿਆ ਪ੍ਰਬੰਧ: ਐਸ.ਐਸ.ਪੀ ਦਾ ਜਾਇਜ਼ਾ”
(TTT) ਅੱਜ ਦੇ ਵੀ.ਵੀ.ਆਈ.ਪੀ ਦੌਰੇ ਨੂੰ ਮੁੱਖ ਰੱਖਦਿਆਂ, ਐਸ.ਐਸ.ਪੀ ਹੁਸ਼ਿਆਰਪੁਰ ਨੇ ਰੈਲੀ ਸਥਲ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੀ ਘੇਰਾਬੰਦੀ ਦਾ ਬਾਰਿਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ, ਉਨ੍ਹਾਂ ਨੇ ਸੁਰੱਖਿਆ ਰੂਟ ਦੇ ਸਾਰੇ ਪ੍ਰਬੰਧਾਂ ਨੂੰ ਚੈਕ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਸਖ਼ਤ ਸੁਰੱਖਿਆ ਸਾਵਧਾਨੀਆਂ ਨੂੰ ਲਾਗੂ ਕੀਤਾ ਜਾਵੇ।
ਐਸ.ਐਸ.ਪੀ ਨੇ ਕਿਹਾ ਕਿ ਕਿਸੇ ਵੀ ਅਣਚਾਹੀ ਘਟਨਾ ਨੂੰ ਟਾਲਣ ਲਈ ਹਰ ਮੰਕਿਨ ਕਦਮ ਉਠਾਏ ਜਾਣੇ ਚਾਹੀਦੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।