News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਿਹਤ ਵਿਭਾਗ ਵਲੋਂ ਡੇੰਗੂ ਵਿਰੋਧੀ ਹਫ਼ਤਾਵਾਰੀ “ਮੈਗਾ ਮੁਹਿੰਮ” ਵਿੱਚ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ

ਸਿਹਤ ਵਿਭਾਗ ਵਲੋਂ ਡੇੰਗੂ ਵਿਰੋਧੀ ਹਫ਼ਤਾਵਾਰੀ “ਮੈਗਾ ਮੁਹਿੰਮ” ਵਿੱਚ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ

ਹੁਸ਼ਿਆਰਪੁਰ 22 ਨਵੰਬਰ 2024 (TTT) ਸਿਹਤ ਮੰਤਰੀ ਪੰਜਾਬ ਮਾਨਯੋਗ ਡਾ ਬਲਵੀਰ ਸਿੰਘ ਜੀ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿੱਚ ਡੇੰਗੂ ਵਿਰੋਧੀ ਹਫ਼ਤਾਵਾਰੀ “ਮੈਗਾ ਮੁਹਿੰਮ” ਦੌਰਾਨ ਜਿਲੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਪੂਰੇ ਹਫ਼ਤੇ ਦੌਰਾਨ ਵੱਖ ਵੱਖ ਬਲਾਕਾਂ ਵਿਚ ਐਂਟੀ ਲਾਰਵਾ ਟੀਮਾਂ, ਬਰੀਡਿੰਗ ਚੈੱਕਰਾਂ ਦੇ ਨਾਲ ਵੱਖ-ਵੱਖ ਨਰਸਿੰਗ ਕਾਲਜਾਂ ਦੇ ਲਗਭਗ 1000 ਦੇ ਕਰੀਬ ਵਿਦਿਆਰਥੀਆਂ ਵੱਲੋਂ 41700 ਘਰਾਂ ਦਾ ਸਰਵੇ ਕੀਤਾ ਗਿਆ। ਸਰਵੇ ਦੌਰਾਨ 326 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ।
ਜ਼ਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਜਿਲੇ ਭਰ ਵਿੱਚ ਨਰਸਿੰਗ ਵਿਦਿਆਰਥੀਆਂ ਵੱਲੋਂ ਵੱਖ ਵੱਖ ਸਰਵੇ ਟੀਮਾਂ ਦੇ ਨਾਲ ਜਾ ਕੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸ਼ਹਿਰ ਹੁਸ਼ਿਆਰਪੁਰ ਵਿੱਚ 10 ਐਂਟੀ ਲਾਰਵਾ ਟੀਮਾਂ ਵੱਲੋਂ ਅਤੇ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਦੇ

ਸਹਿਯੋਗ ਨਾਲ ਗਤੀਵਿਧੀਆ ਕੀਤੀਆਂ ਗਈਆਂ। ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕੰਟੇਨਰਾਂ ‘ਚੋਂ ਪਾਣੀ ਕੱਢ ਕੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ। ਲਾਰਵੀਸਾਈਡ ਸਪਰੇਅ ਅਤੇ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਸਿਹਤ ਸਿੱਖਿਆ

ਅਤੇ ਹੋਰ ਉਪਾਅ ਕੀਤੇ ਗਏ। ਉਹਨਾਂ ਦੱਸਿਆ ਕਿ ਟੀਮਾਂ ਵੱਲੋਂ ਸਕੂਲਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੱਛਰਾਂ ਦਾ ਲਾਰਵਾ ਵੀ ਦਿਖਾਇਆ ਗਿਆ। ਉਹਨਾਂ ਕਿਹਾ ਕਿ ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਬਹੁਤ ਜਰੂਰੀ ਹੈ।