News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ ਸੁਰੱਖਿਆ ਦੇ ਪੁਖਤਾ ਇੰਤਜਾਮ: ਐਸ.ਐਸ.ਪੀ

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ ਸੁਰੱਖਿਆ ਦੇ ਪੁਖਤਾ ਇੰਤਜਾਮ: ਐਸ.ਐਸ.ਪੀ

ਹੁਸ਼ਿਆਰਪੁਰ, 22 ਨਵੰਬਰ:(TTT) ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ਨੀਵਾਰ ਨੂੰ ਹੋਵੇਗੀ ਜਿਸ ਲਈ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅਮਲੀ ਰੂਪ ਦਿੱਤਾ ਜਾ ਚੁੱਕਾ ਹੈ। ਸਥਾਨਕ ਰਿਆਤ ਬਾਹਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਵਿਖੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਵੇਰੇ 08:00 ਵਜੇ ਤੋਂ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਈ.ਵੀ.ਐਮ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਟਰਾਂਗ ਰੂਮ ਵਿਖੇ ਰੱਖਿਆ ਗਿਆ ਹੈ ਜਿਸ ਦੀ ਲਗਾਤਾਰ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਗਿਣਤੀ ਕੇਂਦਰ ਅਤੇ ਮੀਡੀਆ ਸੈਂਟਰ ਆਦਿ ਦਾ ਵੀ ਦੌਰਾ ਕੀਤਾ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਰੇ ਤਿੰਨ ਪਰਤੀ ਸੁਰੱਖਿਆ ਕਾਇਮ ਕੀਤੀ ਗਈ ਹੈ ਤਾਂ ਜੋ ਸਮੁਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹਿਣਗੇ। ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 06 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ। ਵੋਟਾ ਦੀ ਗਿਣਤੀ 15 ਰਾਊਂਡਾਂ ਵਿਚ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਕੈਪਸ਼ਨ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ’ਚ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।