ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਚੁਣਿਆ ਗਿਆ
(TTT)ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ. ਸਵਿਤਾ ਗੁਪਤਾ ਏਰੀ ਦੇ ਮਾਰਗਦਰਸ਼ਨ ਵਿੱਚ, ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਕਾਲਜ ਦੀ ਬੀ.ਸੀ.ਏ ਦੂਸਰੇ ਸਾਲ ਦੀ ਵਿਦਿਆਰਥਣ ਸਾਨੀਆ ਯਾਦਵ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਚੁਣਿਆ ਗਿਆ। ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਨੀਆ ਯਾਦਵ ਬਹੁਤ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਆਪਣੀ ਇਸ ਚੋਣ ਸਦਕਾ ਉਹ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਹੋ ਰਹੀ ਪਰੇਡ ਵਿੱਚ ਸ਼ਾਮਿਲ ਹੋ ਕੇ ਕਰਤਵਯ ਪਥ ਵਿਖੇ ਪੰਜਾਬ, ਯੂਨੀਵਰਸਿਟੀ, ਚੰਡੀਗੜ੍ਹ ਅਤੇ ਕਾਲਜ ਦੀ ਨੁਮਾਇੰਦਗੀ ਕਰੇਗੀ। ਇਸ ਮੌਕੇ ਪਿ੍ੰਸੀਪਲ ਡਾ. ਸਵਿਤਾ ਗੁਪਤਾ ਏਰੀ ਨੇ ਸਾਨੀਆ ਯਾਦਵ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਮਿਹਨਤ ਦੇ ਸਿਰ ਬੰਨ੍ਹਿਆ। ਇਸ ਮੌਕੇ ਉੁਹਨਾਂ ਐੱਨ.ਐੱਸ.ਐੱਸ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੀਆ ਯਾਦਵ ਦੀ ਚੋਣ ਕਾਲਜ ਅਤੇ ਉਸਦੇ ਮਾਤਾ-ਪਿਤਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।