News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਰਕਾਰਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਗੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ : ਬੇਗਮਪੁਰਾ ਟਾਇਗਰ ਫੋਰਸ

ਸਰਕਾਰਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਗੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ : ਬੇਗਮਪੁਰਾ ਟਾਇਗਰ ਫੋਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਐਸਸੀ ਸਮਾਜ ਦੇ ਸੰਵਿਧਾਨਕ ਅਧਿਕਾਰਾਂ ਦਾ ਅਹਿਮ ਮਾਮਲਾ ਹੈ : ਵਿੱਕੀ ਸਿੰਘ ,ਕੋਹਲੀ
ਹੁਸ਼ਿਆਰਪੁਰ 31  ਜੁਲਾਈ((ਬਜਰੰਗੀ ਪਾਂਡੇ): ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਪੁਰਹੀਰਾ ਵਿਖੇ ਫੋਰਸ ਦੇ ਸ਼ਹਿਰੀ ਸਕੱਤਰ ਵਿੱਕੀ ਸਿੰਘ ਪੁਰਹੀਰਾ ਅਤੇ ਮਨਪ੍ਰੀਤ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸੇਸ਼ ਤੌਰ ਤੇ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ , ਪੰਜਾਬ ਪ੍ਰਧਾਨ ਵੀਰਪਾਲ ਠਰੋਲੀ,ਦੋਆਬਾ ਪ੍ਰਧਾਨ ਨੇਕੂ ਅਜਨੋਹਾ,ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਪਹੁੰਚੇ ।

ਮੀਟਿੰਗ ਵਿੱਚ ਬਹੁਜਨ ਕ੍ਰਾਂਤੀ ਮੰਚ ਵਲੋ ਮਿੰਨੀ ਸੈਕਟ੍ਰੀਏਟ ਦੇ ਕੋਲ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਲਾਗੂ ਕਰਵਾਉਣ ਲਈ ਲਗਾਏ ਧਰਨੇ ਅਤੇ ਅੱਜ ਪੰਜਾਬ ਸਰਕਾਰ ਅਤੇ ਕੇਦਰ ਸਰਕਾਰ ਦੇ ਫੂਕੇ ਜਾਣ ਵਾਲੇ ਪੁੱਤਲਾ ਫੂਕ ਪ੍ਰਦਰਸ਼ਨ ਵਿੱਚ  ਵਿੱਚ ਮੋਡੇ ਨਾਲ ਮੋਡਾ ਲਾਕੇ ਚੱਲਣ ਦਾ ਤਹੱਈਆ ਕੀਤਾ ।
ਆਗੂਆ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਜਾਅਲੀ ਜਾਤੀ ਸਰਟੀਫਿਕੇਟ ਬਣਾਕੇ ਗਰੀਬ ਆਦਿ ਵਾਸੀ ਐਸਸੀ ਸਮਾਜ ਦੀਆਂ ਰਾਖਵੇਂਕਰਨ ਦੀਆਂ ਨੌਕਰੀਆਂ ਹੜੱਪਣ  ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਗੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਗੰਭੀਰਤਾ ਨਾਲ ਹੱਲ ਕਰੇ ਕਿਉਂਕਿ ਇਹ ਆਦਿ ਵਾਸੀ ਐਸਸੀ ਸਮਾਜ ਦੇ ਸੰਵਿਧਾਨਕ ਅਧਿਕਾਰਾਂ ਦਾ ਅਹਿਮ ਮਾਮਲਾ ਹੈ।

  ਉਹਨਾ ਕਿਹਾ ਕਿ ਸਮੇ ਸਮੇ ਦੀਆ ਸਰਕਾਰਾ ਨੂੰ ਐਸਸੀ ਸਮਾਜ ਵਲੋ ਪਹਿਲਾਂ ਵੀ ਕਈ ਵਾਰ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਖਿਲਾਫ ਸਖਤ ਕਦਮ ਚੁੱਕੇ ਜਾਣ। ਉਹਨਾ ਕਿਹਾ ਕਿ  ਵਿਦਿਆਰਥੀਆਂ ਦੀਆਂ ਰੋਕੀਆਂ ਡਿਗਰੀਆਂ ਤੁਰੰਤ ਦਿੱਤੀਆਂ ਜਾਣ ਅਤੇ ਜਿਹੜੇ ਵਿਦਿਆਰਥੀ ਕਾਲਜਾ ਵਿੱਚ ਦਾਖਲਾ ਲੈਣ ਲਈ ਭਟਕ ਰਹੇ ਹਨ ਉਨਾਂ ਦੇ ਕਾਲਜਾਂ ਵਿੱਚ ਦਾਖਲੇ ਕਰਾਏ ਜਾਣ।

ਜਿਹੜੇ ਟੈਕਨੀਕਲ ਕਾਲਿਜ,ਯੂਨੀਵਰਸਿਟੀਆਂ ਵਿਦਿਆਰਥੀਆਂ ਨਾਲ ਇਸ ਮਸਲੇ ਤੇ ਤਾਲਮੇਲ ਨਹੀਂ ਕਰਦੇ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਉਹਨਾ ਕਿਹਾ ਕਿ ਕੁਝ ਸਵਰਨ ਜਾਤੀ ਦੇ ਲੋਕਾਂ ਵੱਲੋਂ ਅਨੁਸੂਚਿਤ ਜਾਤੀ ਦੇ ਜਾਅਲੀ ਸ਼ਡਿਊਲਕਾਸਟ ਸਰਟੀਫਿਕੇਟ ਬਣਾ ਕੇ ਲਾਭ ਲੈ ਰਹੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੀਆਂ ਬਣਾਈਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਅਨੁਸੂਚਿਤ ਜਾਤੀ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੁਰਾਣਾ ਬੈਕਲਾਗ ਪੂਰਾ ਕਰਕੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।

ਉਨਾਂ ਕਿਹਾ ਕਿ ਐਸਸੀ ਸਮਾਜ ਦੇ ਸੰਵਿਧਾਨਕ ਅਧਿਕਾਰਾਂ ਲਈ ਹੁਣ ਬੇਗਮਪੁਰਾ ਟਾਇਗਰ ਫੋਰਸ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਹਰ ਸੰਘਰਸ਼ ਲਈ ਤਿਆਰ ਰਹੇਗੀ  ।

ਇਸ ਮੌਕੇ ਹੋਰਨਾ ਤੋ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ ਪੁਰਹੀਰਾ ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ  ,ਅਮਨਦੀਪ, ,ਦੋਆਬਾ ਇੰਚਾਰਜ  ਜੱਸਾ ਸਿੰਘ  ਨੰਦਨ , ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ ਡਾਡਾ , ਬਲਵਿੰਦਰ ਸ਼ੇਰਗੜੀਆ,ਗਗਨਦੀਪ ਸ਼ੇਰਗੜੀਆ,ਅਮਰੀਕ ਸ਼ੇਰਗੜੀਆ ,ਭੁਪਿੰਦਰ ਮਾਨਾ ,ਅਵਤਾਰ ਤਾਰੀ ਮਾਨਾ ,ਵਿਜੈ ਕੁਮਾਰ ਸ਼ੀਹਮਾਰ,ਹਰੀ ਰਾਮ ਆਦੀਆ ਜਿਲ੍ਹਾ ਪ੍ਰਧਾਨ ਭਾਵਾਦਾਸ , ਪੰਮਾ ਡਾਡਾ, ਜਸਵੀਰ ਸ਼ੇਰਗੜੀਆ , ਅਮਰੀਕ ਸਿੰਘ ਸ਼ੇਰਗੜੀਆ , ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਰਾਕੇਸ਼ ਕੁਮਾਰ ਭੱਟੀ ,ਅਸੋਕ ਕੁਮਾਰ ,ਡਿੰਪੀ , ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ,ਵਿਸ਼ਾਲ ਬਸੀ ਬਾਹੀਆ , ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ ,ਚਰਨਜੀਤ ਡਾਡਾ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਦੀਪੂ ਨਲੋਈਆ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

YOU TUBE :