ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵੱਲੋਂ “ਮੇਰੀ ਮਾਟੀ ਮੇਰਾ ਦੇਸ਼” ਪ੍ਰੋਗਰਾਮ ਅੰਤਰਗਤ ਲਗਾਏ ਪੌਦੇ।
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵੱਲੋਂ ਕਾਲਜ ਪ੍ਰਧਾਨ ਸ੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਵਿੱਚ ਐੱਸ.ਡੀ ਕਾਲਜ ਅਤੇ ਐੱਸ.ਡੀ.ਕਾਲਜੀਏਟ ਪੰਡਿਤ ਅੰਮ੍ਰਿਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ.ਐੱਸ.ਐੱਸ ਯੂਨਿਟ ਵਲੋਂ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਅਭਿਆਨ ਦੇ ਅੰਤਰਗਤ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਤਹਿਤ ਯੁਵਾ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ -ਨਿਰਦੇਸ਼ਾਂ ਦਾ ਅਨੁਸਰਨ ਕਰਦਿਆਂ ਪਿੰਡ ਹਰਖੋਵਾਲ, ਪੰਡੋਰੀ ਬੀਬੀ ਅਤੇ ਕਾਲਜ ਕੈਂਪਸ ਵਿੱਚ 75 ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਵਿੱਚ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਮਨਪ੍ਰੀਤ ਕੌਰ, ਲੈਕਚਰਾਰ ਨਰਿੰਦਰ ਕੁਮਾਰ, ਲੈਕਚਰਾਰ ਅਨਿਰੁਧ ਠਾਕੁਰ ਅਤੇ 20 ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਐੱਨ. ਐੱਸ.ਐੱਸ ਪ੍ਰੋਗਰਾਮ ਅਫ਼ਸਰ ਸਾਹਿਬਾਨ ਨੇ ਪੌਦੇ ਲਗਾਉਣ ਦੀ ਇਸ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਉਣ ਵਿੱਚ ਪੌਦਿਆਂ ਦਾ ਵਿਸ਼ੇਸ਼ ਯੋਗਦਾਨ, ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਰਾਸ਼ਟਰੀ ਸੇਵਾ ਯੋਜਨਾ ਦੀ ਸਾਰੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ।
you tube :
2.
3.
4.
5.
6.
7.
8.
9.
10.