ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਅੰਤਰਰਾਸ਼ਟਰੀ ਯੁਵਾ ਦਿਵਸ।
ਹੁਸ਼ਿਆਰਪੁਰ 16ਅਗਸਤ(ਬਜਰੰਗੀ ਪਾਂਡੇ): ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵੱਲੋਂ ਕਾਲਜ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਵਿੱਚ ਆਈ.ਕਿਉ.ਏ.ਸੀ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬ ਦੇ ਇੰਚਾਰਜ ਸਹਾਇਕ ਪ੍ਰੋ. ਮੋਨਿਕਾ ਕੰਵਰ, ਬਾਇਓਟੈਕਨੋਲੋਜੀ ਵਿਭਾਗ, ਸਾਇੰਸ ਅਤੇ ਵਾਤਾਵਰਨ ਕਲੱਬ ਦੇ ਇੰਚਾਰਜ ਡਾ. ਕਨਵਰਦੀਪ ਸਿੰਘ ਧਾਲੀਵਾਲ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 12 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸਵਾਮੀ ਵਿਵੇਕਾਨੰਦ ਜੀ ਦੇ ਸਿਧਾਂਤਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਉਨ੍ਹਾਂ ਭਾਰਤ ਸਰਕਾਰ ਵਲੋਂ ਇਸ ਵਰੵੇ ਦੇ ਰਾਸ਼ਟਰੀ ਯੁਵਾ ਦਿਵਸ ਥੀਮ “ਗ੍ਰੀਨ ਸਕਿਲਜ਼ ਫਾਰ ਯੂਥ ;ਟੂਵਾਡਜ ਏ ਸਸਟੇਨੇਬਲ ਵਲਡ” ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਪ੍ਰੋਗਰਾਮ ਦਾ ਮੁਖ ਉਦੇਸ਼ ਵਿਦਿਆਰਥੀਆਂ ਨੂੰ ਮੌਜੂਦਾ ਤਕਨੀਕੀ ਗਿਆਨ ਅਤੇ ਹੁਨਰਾਂ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਭਵਿੱਖ ਵਿੱਚ ਹਰੀ ਤਕਨੀਕ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਸਮਰੱਥ ਬਣਾਇਆ ਜਾ ਸਕੇ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਬੀ.ਕਾੱਮ ਭਾਗ ਤੀਜਾ ਦੀ ਵਿਦਿਆਰਥਣ ਸਮਰਿਧੀ, ਦੂਜਾ ਸਥਾਨ ਬੀ.ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਸੁਹਾਨੀ ਅਤੇ ਤੀਜਾ ਸਥਾਨ ਬੀ.ਕਾੱਮ ਭਾਗ ਤੀਜਾ ਦੇ ਵਿਦਿਆਰਥੀ ਸੌਰਭ ਗੁਪਤਾ ਨੇ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋ. ਵਿਪਨ ਕੁਮਾਰ, ਸਹਾਇਕ ਪ੍ਰੋ. ਅਮਨਦੀਪ ਕੌਰ , ਸਹਾਇਕ ਪ੍ਰੋ. ਮਹਿਕ, ਸਹਾਇਕ ਪ੍ਰੋ. ਰਾਮ ਚੰਦਰ ਅਤੇ ਹੋਰ ਸਟਾਫ਼ ਮੈਂਬਰ ਵੀ ਉਪਸਥਿਤ ਸਨ।
YOU TUBE :