ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਬਾਹਾ ਵੱਲੋਂ ਰੈੱਡ ਕਰਾਸ ਨੂੰ ਲੋੜਵੰਦਾਂ ਲਈ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ
ਹੁਸ਼ਿਆਰਪੁਰ, 19 ਅਕਤੂਬਰ (TTT ) :
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਿਸ ਲਈ ਕਈ ਦਾਨੀ ਸੱਜਣਾਂ ਵੱਲੋਂ ਲਗਾਤਾਰ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਵਿਚ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਬਾਹਾ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰੀ ਲਾਲ ਅਤੇ ਪ੍ਰੋ. ਰੰਜਨਾ ਗੁਪਤਾ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਦਫ਼ਤਰ ਆ ਕੇ ਇਹ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ਨ ਕਿੱਟਾਂ ਵਿਚ ਆਟਾ, ਚੀਨੀ ਅਤੇ ਨਮਕ ਸ਼ਾਮਿਲ ਹੈ। ਉਨ੍ਹਾਂ ਕਾਲਜ ਵੱਲੋਂ ਪਾਏ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਮੁੱਚੀ ਮੈਨੇਜਮੈਂਟ ਟੀਮ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੀ ਇਸ ਕਾਰਜ ਵਿਚ ਆਪਣਾ ਵੱਡਮੁੱਲਾ ਸਹਿਯੋਗ ਦੇਣ।
you tube :<iframe width=”560″ height=”315″ src=”https://www.youtube.com/embed/kMSCqy-gFTM?si=tnrl5VDD1uitrD2j” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/6XtK8_8D-5s?si=vZZkhGiBGBazfDDy” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/0yMqsITq_1s?si=m8-MzT—Tkm-LKc” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/vu3ka4tpIgw?si=iODi-WVxIcUo44dg” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>