ਹੁਸ਼ਿਆਰਪੁਰ 6 ਨਵੰਬਰ 2023 (TTT ) ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪ੍ਰਿੰਸੀਪਲ ਲਲਿਤਾ ਅਰੋੜਾ ਦੀ ਪ੍ਰਧਾਨਗੀ ਹੇਠ ਡੇਂਗੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਇਸ ਮੌਕੇ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਜ਼ਿਲ੍ਹਾ ਬੀ.ਸੀ.ਸੀ ਕੋਆਡੀਨੇਟਰ ਅਮਨਦੀਪ ਸਿੰਘ ਹਾਜ਼ਰ ਸਨ।
ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਡਮਾਣਾ ਨੇ ਦੱਸਿਆ ਡੇਂਗੂ ਤੋਂ ਬਚਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ। ਡੇਂਗੂ ਹੋਣ ਤੇ ਤੇਜ਼ ਬੁਖਾਰ ਮਾਸਪੇਸ਼ੀਆਂ ਅਤੇ ਜੋੜਾਂ ਅਤੇ ਹੱਡੀਆਂ ਵਿਚ ਦਰਦ ਅੱਖਾਂ ਦੇ ਪਿੱਛੇ ਖਿੱਚ ਅਤੇ ਦਰਦ ਅਤੇ ਉਲਟੀਆਂ ਵਰਗੇ ਲੱਛਣ ਸਾਹਮਣੇ ਆਉਂਦੇ ਹਨ। ਅਜਿਹੀ ਸੂਰਤ ਵਿਚ ਜਲਦੀ ਤੋਂ ਜਲਦੀ ਨਜ਼ਦੀਕੀ ਹਸਪਤਾਲ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਡੇਂਗੂ ਦੇ ਸਾਰੇ ਟੈਸਟ ਅਤੇ ਇਲਾਜ਼ ਫ੍ਰੀ ਕੀਤਾ ਜਾਂਦਾ ਹੈ। ਇਹ ਬਿਮਾਰੀ ਪੈਦਾ ਹੀ ਨਾ ਹੋਵੇ ਇਸ ਲਈ ਇਸ ਦੇ ਸਰੋਤ ਨੂੰ ਖ਼ਤਮ ਕੀਤਾ ਜਾਣਾ ਜਰੂਰੀ ਹੈ ਤੇ ਇਹ ਸਰੋਤ ਹੈ ਮੱਛਰ। ਇਹ ਮੱਛਰ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ, ਤੇ ਕਿਸੇ ਛੋਟੇ ਤੋਂ ਛੋਟੇ ਖੜੇ ਪਾਣੀ ਦੇ ਸਰੋਤ ਵਿਚ ਆਪਣੇ ਅੰਡੇ ਦੇ ਦਿੰਦਾ ਹੈ। ਇਸ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵੱਜੋਂ ਮਨਾਇਆ ਜਾਂਦਾ ਹੈ। ਕਿਉਂਕਿ ਡੇਂਗੂ ਫੈਲਾਉਣ ਵਾਲਾ ਮੱਛਰ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ, ਜਾਨਵਰਾਂ ਤੇ ਪੰਛੀਆਂ ਦੇ ਪਾਣੀ ਦੇ ਬਰਤਨ ਆਦਿ ਵਿੱਚ ਜਮ੍ਹਾ ਪਾਣੀ ਵਿਚ ਪੈਦਾ ਹੁੰਦਾ ਹੈ ਤੇ ਇਕ ਹਫ਼ਤੇ ਦੇ ਵਿਚ ਉਹ ਪੂਰਾ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਰ ਸ਼ੁੱਕਰਵਾਰ ਘਰ ਵਿਚ ਪਾਣੀ ਵਾਲੇ ਉਪਰੋਕਤ ਸਰੋਤਾਂ ਨੂੰ ਪੂਰੀ ਤਰ੍ਹਾਂ ਡਰਾਈ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਜਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੱਛਰ ਸਵੇਰੇ ਅਤੇ ਸ਼ਾਮ ਨੂੰ ਜਿਆਦਾ ਸਰਗਰਮ ਹੁੰਦਾ ਹੈ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਮੱਛਰਦਾਨੀ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨਾਲ ਡੇਂਗੂ ਦੀ ਬੀਮਾਰੀ ਤੋਂ ਬੱਚਿਆਂ ਜਾ ਸਕਦਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰਾਂ ਦਾ ਆਯੋਜਨ ਕਰਨ ਦਾ ਮੁੱਖ ਮਕਸਦ ਇਹ ਹੁੰਦਾ ਹੈ ਕਿ ਇਹ ਜਾਣਕਾਰੀ ਆਪਣੇ ਤੱਕ ਹੀ ਸੀਮਿਤ ਨਾ ਰੱਖ ਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ ਤੇ ਇਸ ਨੂੰ ਸਿਰਫ ਜਾਣਕਾਰੀ ਤਕ ਹੀ ਨਾ ਰੱਖ ਕੇ ਅਮਲੀ ਜਾਮਾ ਪਹਿਨਾਇਆ ਜਾਵੇ ਤੇ ਆਪਣੇ ਘਰਾਂ ਵਿਚ ਇੱਕ ਵਾਰ ਜਰੂਰ ਸਾਰੇ ਪਾਣੀ ਵਾਲੇ ਸਰੋਤਾਂ ਨੂੰ ਚੈੱਕ ਕੀਤਾ ਜਾਵੇ ਤਾਂ ਜੋ ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ । ਸਕੂਲ ਦੇ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਸਕੂਲ ਦੇ ਬੱਚਿਆਂ ਨੂੰ ਵਡਮੁੱਲੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਬੱਚਿਆਂ ਵੱਲੋਂ ਇਹ ਸਮੁੱਚੀ ਜਾਣਕਾਰੀ ਮੁਹਿਮ ਵਾਂਗ ਅੱਗੇ ਫੈਲਾਉਣ ਦਾ ਭਰੋਸਾ ਦੁਆਇਆ।
ਸੈਮੀਨਾਰ ਉਪਰੰਤ ਡੇਂਗੂ ਗਤੀਵਿਧੀਆਂ ਅਧੀਨ ਸਿਵਲ ਸਰਜਨ ਡਾ. ਡਮਾਣਾ ਵੱਲੋਂ ਐਂਟੀ ਲਾਰਵਾ ਟੀਮ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਸ਼ਹਿਰੀ ਖੇਤਰ ਦੇ ਭੀਮ ਨਗਰ ਵਿੱਚ ਸਰਵੇ ਟੀਮਾਂ ਦਾ ਨਿਰੀਖਣ ਕੀਤਾ ਗਿਆ ਅਤੇ ਜਿਨ੍ਹਾਂ ਥਾਂਵਾਂ ਤੇ ਲਾਰਵਾ ਪਾਇਆ ਗਿਆ ਉੱਥੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ।
YOUTUBE:<iframe width=”560″ height=”315″ src=”https://www.youtube.com/embed/a_D5gnpzXv8?si=icIL__C61csKDuHc” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/6dpp6nf5Mow?si=omViTOq69pTC0UkE” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>