ਰੇਲਵੇ ਮੰਡੀ ਸਕੂਲ ਵਿੱਚ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਆਡ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ 8ਅਕਤੂਬਰ (ਬਜਰੰਗੀ ਪਾਂਡੇ):
ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਵਿੱਚ ਅੱਠਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਪੜ੍ਹਦੇ 13 ਤੋਂ ਸਤਾਰਾਂ ਸਾਲ ਤੱਕ
ਦੇ ਉਮਰ ਦੇ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਮੋਹਾਲੀ ਦੁਆਰਾ ਕਰਾਏ ਜਾ ਰਹੇ ਅੰਤਰਰਾਸ਼ਟਰੀ ਪੰਜਾਬੀ ਬੋਲੀ
ਉਲੰਪਿਆਡ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ।ਇਸ ਮੌਕੇ ਤੇ ਸ਼੍ਰੀ ਲਲਿਤ ਕੁਮਾਰ ਜ਼ਿਲ੍ਹਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਹੁਸ਼ਿਆਰਪੁਰ
ਉਚੇਚੇ ਤੌਰ ਤੇ ਸ਼ਾਮਿਲ ਹੋਏ। ਉਹਨਾਂ ਨੇ ਵੀ ਇਸ ਉਲੰਪਿਆਡ ਵਿਚ ਸ਼ਾਮਿਲ ਹੋਣ ਲਈ ਪ੍ਰੇ਼ਰਿਤ ਕੀਤਾ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਲਲਿਤਾ
ਰਾਣੀ ਜੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਹਰ ਬੱਚੇ ਨੂੰ ਇਸ ਵਿੱਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਦੇ ਕੰਪੀਟੀਸ਼ਨ
ਬੱਚਿਆਂ ਨੂੰ ਪੰਜਾਬੀ ਬੋਲੀ ਪ੍ਰਤੀ ਉਸਦੇ ਆਦਰ ਨੂੰ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਜਾਗਰੂਕ ਕਰਾਉਂਦੇ ਹਨ। ਇਸ ਮੌਕੇ ਤੇ ਪੰਜਾਬੀ ਲੈਕਚਰਾਰ
ਸ਼੍ਰੀਮਤੀ ਚੰਦਰ ਪ੍ਰਭਾ, ਰੋਮਾ ਦੇਵੀ, ਸਰੋਜ ਰਾਣੀ, ਦਲਜੀਤ ਕੌਰ, ਗੁਰਪ੍ਰੀਤ ਕੌਰ ਅਤੇ ਮਨਜੀਤ ਕੌਰ ਵੀ ਹਾਜ਼ਰ ਸਨ।
you tube :<iframe width="560" height="315" src="https://www.youtube.com/embed/6sDqWXWOBeY?si=xC0x0G_x07CXOqcZ" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture; web-share" allowfullscreen></iframe>
you tube :<iframe width="560" height="315" src="https://www.youtube.com/embed/PJdySHFCCF0?si=ICs0NaLVFhBmoTLL" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture; web-share" allowfullscreen></iframe>