‘ਸਾਡੇ ਬਜ਼ੁਰਗ, ਸਾਡਾ ਮਾਣ’ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਕੈਂਪ 17 ਨੂੰ |
ਹੁਸ਼ਿਆਰਪੁਰ, 9 ਨਵੰਬਰ {TTT} :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬੁਜ਼ੁਰਗ, ਸਾਡਾ ਮਾਣ’ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਕੈਂਪ 17 ਨਵੰਬਰ ਨੂੰ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਬਜ਼ੁਰਗਾਂ ਦੀ ਸਿਹਤ ਜਾਂਚ ਤੋਂ ਇਲਾਵਾ ਹੋਰ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਪੀ ਮਨਜੀਤ ਕੌਰ ਅਤੇ ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਕੈਂਪ ਸਬੰਧੀ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਕੈਂਪ ਵਿਚ ਈ.ਐਨ.ਟੀ, ਅੱਖਾਂ ਦੇ ਡਾਕਟਰਾਂ ਅਤੇ ਹੋਰ ਮਾਹਿਰ ਡਾਕਟਰਾਂ ਨੂੰ ਬੁਲਾ ਕੇ ਬਜ਼ੁਰਗਾਂ ਦਾ ਚੈਕਅੱਪ ਯਕੀਨੀ ਬਣਾਉਣ। ਇਸ ਤੋਂ ਇਲਾਵਾ ਕੈਂਪ ਵਿਚ ਬਜ਼ੁਰਗਾਂ ਨੂੰ ਮੁਫ਼ਤ ਐਨਕਾਂ, ਮੁਫ਼ਤ ਦਵਾਈਆਂ, ਆਯੂਸ਼ਮਾਨ ਕਾਰਡ ਅਤੇ ਬਜ਼ੁਰਗਾਂ ਨੂੰ ਮਿਲਣ ਵਾਲੀਆਂ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸਬੰਧਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਬਜ਼ੁਰਗਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਉਮਰ ਦੇ ਇਸ ਪੜਾਅ ‘ਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਡਾ. ਅਨੀਤਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ: ਹਰਪ੍ਰੀਤ ਕੌਰ, ਸੀ.ਡੀ.ਪੀ.ਓ ਦਇਆ ਰਾਣੀ, ਸੀ.ਡੀ.ਪੀ.ਓ ਮੰਜੂ ਬਾਲਾ, ਸੀ.ਡੀ.ਪੀ.ਓ ਪਰਮਜੀਤ ਕੌਰ, ਸੀ.ਡੀ.ਪੀ.ਓ ਜਸਵਿੰਦਰ ਕੌਰ ਆਦਿ ਹਾਜ਼ਰ ਸਨ |
YOUTUBE:<iframe width=”560″ height=”315″ src=”https://www.youtube.com/embed/cxsHcygTKQQ?si=85TxjFuZRStBQGp1″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/DnMnPUBGZnI?si=EPMKYTSnhMveEQJm” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>