ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਦੂਸ਼ਣ ਰਹਿਤ ਸਵੱਛ ਦਿਵਾਲੀ ਮਨਾਉਣ ਸਬੰਧੀ ਕਰਵਾਇਆ ਸੈਮੀਨਾਰ
ਹੁਸ਼ਿਆਰਪੁਰ, 10 ਨਵੰਬਰ {TTT};
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਏਕ ਭਾਰਤ ਸ੍ਰੇਸ਼ਟ ਭਾਰਤ, ਐੱਨ.ਐੱਸ.ਐੱਸ ਯੂਨਿਟ, ਭਾਸ਼ਾ ਅਤੇ ਸਾਹਿਤਕ ਕਲੱਬ ਵੱਲੋਂ ਪ੍ਰਦੂਸ਼ਣ ਰਹਿਤ ਸਵੱਛ ਦਿਵਾਲੀ ਮਨਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਮੁੱਖ ਵਕਤਾ ਦੇ ਤੌਰ ‘ਤੇ ਨਗਰ ਨਿਗਮ, ਹੁਸ਼ਿਆਰਪੁਰ ਤੋਂ ਮੀਨਾ ਕੁਮਾਰੀ ਅਤੇ ਜੋਤੀ ਕਾਲੀਆ ਨੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਮਨੁੱਖ ਦੀ ਹੋਂਦ ਦਾ ਸਿੱਧਾ ਸਬੰਧ ਵਾਤਾਵਰਨ ਨਾਲ ਹੈ, ਜੇ ਵਾਤਾਵਰਨ ਹੀ ਗੰਦਲਾ ਹੋ ਗਿਆ ਤਾਂ ਮਨੁੱਖ ਦੀ ਹੋਂਦ ਗਵਾਚ ਜਾਵੇਗੀ। ਇਸ ਲਈ ਸਾਨੂੰ ਦਿਵਾਲੀ ਮੌਕੇ ਪਟਾਕੇ ਚਲਾਉਣ ਦੀ ਥਾਂ ਰੁੱਖ ਬੂਟੇ ਲਗਾਉਣੇ ਚਾਹੀਦੇ ਹਨ , ਜੋ ਪੈਸਾ ਅਤੇ ਵਕਤ ਅਸੀਂ ਪਟਾਕੇ ਚਲਾਉਣ ‘ਤੇ ਖਰਚ ਕਰਦੇ ਹਾਂ ਉਸ ਨੂੰ ਕਿਸੇ ਗਰੀਬ ਵਿਅਕਤੀ ਜਾਂ ਸਮਾਜ ਦੀ ਭਲਾਈ ਲਈ ਵਰਤਣਾ ਚਾਹੀਦਾ ਹੈ। ਇਸਦੇ ਨਾਲ ਹੀ ਉਹਨਾਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਸਬੰਧੀ ਸੌਂਹ ਵੀ ਚੁੁਕਵਾਈ ਗਈ। ਪੋ੍ਗਰਾਮ ਦੇ ਅੰਤ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਮੁੱਖ ਵਕਤਾਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਅਤੇ ਸਕੂਲ ਸਮੂਹ ਹਾਜ਼ਰ ਸੀ।
YOUTUBE:<iframe width=”560″ height=”315″ src=”https://www.youtube.com/embed/1q2MkV0CuQA?si=4Es5LsOX1sMQ5sg8″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/XoGhanRcOIc?si=TZQqdv3tFeRwA2N2″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>