ਸਾਡੇ ਬਜ਼ੁਰਗ ਸਾਡੀ ਮਾਣ ਯੋਜਨਾ ਤਹਿਤ ਡੀਏਵੀ ਕਾਲਜ ਹੁਸ਼ਿਆਰਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਹੁਸ਼ਿਆਰਪੁਰ 17 ਨਵੰਬਰ 2023 (TTT )
ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ (ਆਈਏਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੇ ਬਜ਼ੁਰਗ ਸਾਡੀ ਮਾਣ ਯੋਜਨਾ ਤਹਿਤ ਅੱਜ ਮਿਤੀ 17 ਨਵੰਬਰ ਨੂੰ ਡੀਏਵੀ ਕਾਲਜ ਹੁਸ਼ਿਆਰਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸਦਾ ਮੁੱਖ ਮੰਤਵ ਬਜ਼ੁਰਗਾਂ ਦੀ ਭਲਾਈ ਲਈ ਵੱਖ ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਉਨ੍ਹਾਂ ਤੱਕ ਪਹੁੰਚਾਣਾ ਹੈ।
ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਦੀ ਅਗਵਾਈ ਹੇਠ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਦਾਦਰਾ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ ਸ਼ੈਲਾ ਮਹਿਤਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਵੀ ਉਨ੍ਹਾਂ ਨਾਲ ਮੌਜ਼ੂਦ ਰਹੇ।
ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਜਿੰਪਾ ਜੀ ਵੱਲੋਂ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਦੀ ਅੱਖਾਂ ਦੇ ਮਾਹਿਰ, ਈਐਨਟੀ ਮਾਹਿਰ, ਹੱਡੀਆਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਜਨਰਲ ਮੈਡੀਸਨ ਮਾਹਿਰ ਡਾਕਟਰਾਂ ਅਤੇ ਫਿਜੀਓਥੈਰਿਪਿਸਟ ਮਾਹਿਰਾਂ ਵੱਲੋਂ ਸਿਹਤ ਜਾਂਚ ਕੀਤੀ ਗਈ ਅਤੇ ਮੁਫਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਇਸਦੇ ਨਾਲ ਹੀ ਯੂਡੀਆਈਡੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ।