ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ |
ਹੁਸ਼ਿਆਰਪੁਰ, 8 ਦਸੰਬਰ{TTT} :
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਜਨਤਾ ਦੇ ਹਿੱਤ ਵਿਚ ਵੱਖ-ਵੱਖ ਸਕੀਮਾਂ ‘ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹ ਵਾਰਡ ਨੰਬਰ 27 ਵਿਚ 20.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੁਲਵਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵਾਰਡਾਂ ਵਿਚ ਪਿਛਲੇ ਡੇਢ ਸਾਲ ਤੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕੱਲੇ ਵਾਰਡ ਨੰਬਰ 27 ਵਿਚ ਹੀ ਪਿਛਲੇ ਡੇਢ ਸਾਲ ਦੌਰਾਨ ਕਰੀਬ ਡੇਢ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ ਦੇ ਨਾਲ ਹੀ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਕੰਮ ਸ਼ੁਰੂ ਕੀਤਾ ਸੀ, ਜਿਸ ਤਹਿਤ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਗਈ ਸੀ, ਆਮ ਆਦਮੀ ਕਲੀਨਿਕ ਲੋਕਾਂ ਦੇ ਘਰਾਂ ਨੇੜੇ ਖੋਲ੍ਹੇ ਗਏ, ਜਿਥੇ ਇਲਾਜ ਦੇ ਨਾਲ-ਨਾਲ ਮੁਫਤ ਦਵਾਈਆਂ ਅਤੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਵੀ ਭਲਾਈ ਸਕੀਮਾਂ ਰਾਹੀਂ ਹਰੇਕ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
YOUTUBE:<iframe width=”560″ height=”315″ src=”https://www.youtube.com/embed/9B4PiHm4U5w?si=ciGzKB4XuYAKJCjG” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/NiCmSdXRy_k?si=epBZbxvqoMO8OHEL” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/nZsCh7AMpeo?si=m6E5M1byMweMoR6W” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>