News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਲਾਨਾ ਪੈਨਸ਼ਨਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

ਸਲਾਨਾ ਪੈਨਸ਼ਨਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

ਸਰਕਾਰ ਵੱਲੋਂ ਪੈਨਸ਼ਨਰਾਂ ਪ੍ਰਤੀ ਧਾਰੀ ਮਾੜੀ ਨੀਤੀ ਦੀ ਕੀਤੀ ਸਖ਼ਤ ਆਲੋਚਨਾ ਅਤੇ ਤਿੱਖੇ ਸੰਘਰਸ਼ ਕਰਨ ਦਾ ਕੀਤਾ ਅਹਿਦ

ਪੈਨਸ਼ਨਰਾਂ ਦੀ ਅਗਵਾਈ ਪੁਸਤਕ ਦੇ 7ਵੇਂ ਐਡੀਸ਼ਨ ਦੀ ਮੁੱਖ ਮਹਿਮਾਨ ਵਲੋਂ ਕੀਤੀ ਘੁੰਡ ਚੁਕਾਈ

ਹੁਸ਼ਿਆਰਪੁਰ, 17 ਦਸੰਬਰ, (TTT):

ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਪੈਨਸ਼ਨਰ ਦਿਵਸ ਭਾਰਤ ਪੈਲਸ ਹੁਸ਼ਿਆਰਪੁਰ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਕਨਫੇਡਰੇਸ਼ਨ ਦੇ ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨ ਕੁਲਵਰਨ ਸਿੰਘ ਨੇ ਕੀਤੀ। ਇਹ ਸਮਾਗਮ ਪੈਨਸ਼ਨਰ ਜੱਥੇਬੰਦੀ ਦੇ ਮੋਢੀ ਮਰਹੂਮ ਸ੍ਰੀ ਮਹਿੰਦਰ ਸਿੰਘ ਪਰਿਵਾਨਾ ਜੀ ਨੂੰ ਸਮਰਪਿੱਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਹਰਮੇਸ਼ ਸਿੰਘ ਬੱਧਨ, ਚੀਫ ਮੈਨੇਜਰ, ਸਟੇਟ ਬੈਂਕ ਆਫ ਇੰਡੀਆ ਹੁਸ਼ਿਆਰਪੁਰ ਅਤੇ ਵਿਸ਼ੇਸ਼ ਮਹਿਮਾਨ ਸ੍ਰੀ ਵਰੁਣ ਪਰਾਸਰ ਚੀਫ ਮੈਨੇਜਰ ਐਸ.ਬੀ.ਆਈ. ਪਿਪਲਾਵਾਲਾ, ਸ੍ਰੀ ਜਵੰਦ ਸਿੰਘ ਜਿਲਾ ਪ੍ਰਧਾਨ ਗੁਰਦਾਸਪੁਰ ਤੇ ਸ੍ਰੀ ਪਿਆਰਾ ਸਿੰਘ ਜਿਲਾ ਪ੍ਰਧਾਨ ਜਲੰਧਰ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਮਾਗਮ ਸ਼ੁਰੂ ਕਰਨ ਤੋਂ ਪਹਿਲਾਂ ਮੌਜੂਦਾ ਸਾਲ ਦੌਰਾਨ ਸਵਰਗ ਸੁਧਾਰ ਗਏ ਪੈਨਸ਼ਨਰ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਰੱਖ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੀ ਕਾਰਵਾਈ ਪ੍ਰੈਸ ਨੂੰ ਰਲੀਜ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਦਸਿਆ ਕਿ ਸਮਾਗਮ ਸ਼ੁਰੂ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਸੂਰਜ ਪ੍ਰਕਾਸ਼ ਨੇ ਸਟੇਜ ਸਕੱਤਰ ਦੀ ਜਿੰਮੇਵਾਰੀ ਨਿਭਾਉਂਦਿਆਂ ਜਥੇਬੰਦੀ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਸੰਘਰਸ਼ਾਂ ਅਤੇ ਜੱਥੇਬੰਦਕ ਗਤੀਵਿਧੀਆਂ ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਜਿਲਾ ਸਕੱਤਰ ਕਿਰਪਾਲ ਸਿੰਘ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸ਼ਾਮਲ ਹੋਏ ਪੈਨਸ਼ਨਰ ਸਾਥੀਆਂ ਨੂੰ ਜੀ ਆਇਆ ਕਿਹਾ। ਇਸ ਦੌਰਾਨ ਉਨ੍ਹਾਂ ਵੱਲੋਂ ਜਥੇਬੰਦਕ ਸਲਾਨਾ ਰਿਪੋਰਟ ਅਤੇ ਸ਼੍ਰੀ ਸੁਦੇਸ਼ ਚੰਦਰ ਸ਼ਰਮਾ ਵੱਲੋਂ ਵਿੱਤੀ ਰਿਪੋਰਟ ਪੇਸ਼ ਕੀਤੀ ਗਈ। ਉਪਰੋਕਤ ਦੋਵਾਂ ਰਿਪੋਰਟਾਂ ਨੂੰ ਹਾਊਸ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਰੱਖਦਿਆਂ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੀਆਂ ਮੁਲਾਜ਼ਮਾਂ/ਪੈਨਸ਼ਨਰਾਂ ਪ੍ਰਤੀ ਮਾਰੂ ਨੀਤੀਆਂ ਦੀ ਸਖਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਦਿਆਂ ਜਾਰੀ ਨੋਟੀਫਿਕੇਸ਼ਨ ਰਾਹੀਂ ਗੁਣਾਂਕ 2.59 ਨੂੰ ਲਾਗੂ ਨਾ ਕਰਕੇ ਕੇਵਲ ਨੋਸ਼ਨਲ ਫਿਕਸੇਸ਼ਨ ਦੀ ਗੁੰਝਲਦਾਰ ਸਿਫਾਰਸ਼ ਕਰਕੇ ਸੂਬੇ ਦੇ ਸਾਢੇ ਤਿੰਨ ਲੱਖ ਪੈਨਸ਼ਨਰਾਂ ਨਾਲ ਬੇਇਨਸਾਫੀ ਅਤੇ ਪੱਖਪਾਤ ਕਰਕੇ ਪੈਨਸ਼ਨਰਾਂ ਦਾ ਵੱਡੇ ਪੱਧਰ ਤੇ ਆਰਥਿਕ ਨੁਕਸਾਨ ਕੀਤਾ ਹੈ। ਉਨ੍ਹਾਂ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਸਮੇਂ ਸਮੇਂ ਤੇ ਕੀਤੇ ਜਾਂਦੇ ਸੰਘਰਸ਼ਾਂ ਵੇਲੇ ਵੀ ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁਕਰ ਜਾਂਦੀ ਰਹੀ ਹੈ। ਆਗੂਆਂ ਨੇ ਸਰਕਾਰ ਦੇ ਪਿਛਲੇ ਦੋ ਸਾਲਾਂ ਦੀ ਮਾੜੀ ਕਾਰਗੁਜਾਰੀ ਦੀ ਪੜਚੋਲ ਕਰਦਿਆਂ ਮੁਲਾਜ਼ਮਾਂ/ਪੈਨਸ਼ਨਰਾਂ ਪਤੀ ਧਾਰੀ ਡੰਗ ਟਪਾਊ ਨੀਤੀ ਦੀ ਘੋਰ ਨਿੰਦਿਆ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਰਕਾਰ ਪਹਿਲੀਆਂ ਸਰਕਾਰਾਂ ਨਾਲੋਂ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਾੜਾ ਵਿਵਹਾਰ ਕਰ ਰਹੀ ਹੈ ਜਦੋਂ ਕਿ 92 ਸੀਟਾਂ ਤੇ ਜਿੱਤ ਦੁਆ ਕੇ ਮਾਨ ਸਰਕਾਰ ਬਣਾਉਣ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵੱਡਾ ਯੋਗਦਾਨ ਹੈ। ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਮਾਨ ਸਰਕਾਰ ਨੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਮੰਨ ਕੇ ਜਲਦੀ ਲਾਗੂ ਨਾ ਕੀਤੀਆਂ ਤਾਂ ਅਕਾਲੀਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਨੂੰ 2 ਸੀਟਾਂ ਤੱਕ ਸੀਮਤ ਕਰਨ ਵਿੱਚ ਮੁਲਾਜ਼ਮ/ਪੈਨਸ਼ਨਰ ਕੋਈ ਕਸਰ ਬਾਕੀ ਨਹੀ ਰਹਿਣ ਦੇਣਗੇ। ਹਾਊਸ ਵੱਲੋਂ ਸਰਬ ਸੰਮਤੀ ਨਾਲ ਮਤੇ ਪਾਸ ਕਰਕੇ ਮੰਗ ਕੀਤੀ ਗਈ ਕਿ 1-1-2016 ਤੋਂ 30-6-2021 ਤੱਕ ਦਾ ਬਕਾਇਆ ਕੋਰਟ ਦੇ ਪਹਿਲੇ ਫੈਸਲੇ ਅਨੁਸਾਰ ਪੈਨਸ਼ਨਰਾਂ ਨੂੰ ਯਕਮੁਸ਼ਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀ ਦਰ ਕੇਂਦਰ ਸਰਕਾਰ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀ ਤਰ੍ਹਾਂ 46% ਕੀਤਾ ਜਾਵੇ, ਫਿਕਸ ਮੈਡੀਕਲ ਭੱਤਾ 2000/- ਪ੍ਰਤੀ ਮਹੀਨਾ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀ ਪੈਨਸ਼ਨ ਸੋਧ ਕੇ ਬਕਾਏ ਅਤੇ ਮਹਿੰਗਾਈ ਰਿਲੀਫ ਦੇ ਬਕਾਏ ਯਕਮੁਸਤ ਦਿਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੈਡੀਕਲ ਬਿਲਾਂ ਦੀ ਪ੍ਰਤੀ ਪੂਰਤੀ ਤੁਰੰਤ ਕੀਤੀ ਜਾਵੇ, ਕੈਸ਼ ਲੈਸ ਮੈਡੀਕਲ ਸਕੀਮ ਸੋਧ ਕੇ ਤੁਰੰਤ ਲਾਗੂ ਕੀਤੀ ਜਾਵੇ, ਬੁਲਾਰਿਆਂ ਨੇ ਦੋਸ਼ ਲਾਇਆ ਕਿ ਰਾਜਨੀਤਕ ਆਗੂਆਂ ਦੀ ਕਹਿਣੀ ਅਤੇ ਕਥਨੀ ਵਿੱਚ ਅੰਤਰ ਹੋਣ ਕਰਕੇ ਇਹ ਵਿਸ਼ਵਾਸ ਪਾਤਰ ਨਹੀਂ ਰਹੇ, ਇਸ ਕਰਕੇ ਉਨ੍ਹਾਂ ਅਗਲੇਰੇ ਸੰਘਰਸ਼ਾਂ ਲਈ ਤਿਆਰ ਬਰ ਤਿਆਰ ਰਹਿਣ ਤੇ ਜ਼ੋਰ ਦਿੱਤਾ। ਜੀਵਨ ਦੀਆਂ 80 ਬਹਾਰਾਂ ਪਾਰ ਕਰ ਚੁੱਕੇ ਆਏ ਹੋਏ ਪੈਨਸ਼ਨਰ ਮਹਿਮਾਨਾਂ ਨੂੰ ਦੁਸ਼ਾਲੇ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਿਰਕਤ ਕਰਨ ਆਏ ਪੈਨਸ਼ਨਰਾਂ ਤੇ ਦਾਨੀ ਸੱਜਣਾਂ ਵੱਲੋਂ ਜਥੇਬੰਦੀ ਨੂੰ ਭਰਪੂਰ ਮਾਇਕ ਸਹਾਇਤਾ ਦਾਨ ਕੀਤੀ ਗਈ, ਜਿਸ ਲਈ ਜਿਲ੍ਹਾ ਪ੍ਰਧਾਨ ਵੱਲੋਂ ਧੰਨਵਾਦ ਕੀਤਾ ਗਿਆ। ਅੱਜ ਦੇ ਇਸ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਹਰਮੇਸ਼ ਸਿੰਘ ਬੱਧਨ, ਚੀਫ ਮੈਨੇਜਰ, ਐਸ.ਬੀ.ਆਈ. ਹੁਸ਼ਿਆਰਪੁਰ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਉਨ੍ਹਾਂ ਪੈਨਸ਼ਨਰਾਂ ਦੀ ਅਗਵਾਈ ਪੁਸਤਕ ਦੇ 7ਵੇਂ ਐਡੀਸ਼ਨ ਦੀ ਘੁੰਡ ਚੁਕਾਈ ਵੀ ਕੀਤੀ। ਇਸ ਮੌਕੇ ਪ੍ਰਿੰਸੀਪਲ ਪਿਆਰਾ ਸਿੰਘ ਪ੍ਰਧਾਨ ਤਹਿਸੀਲ ਗੜ੍ਹਸ਼ੰਕਰ, ਮਨਜੀਤ ਸਿੰਘ ਸੈਣੀ ਮੀਤ ਪ੍ਰਧਾਨ ਆਲ ਇੰਡੀਆ ਸਟੇਟ ਗੌਰਮੈਂਟ ਪੈਨਸ਼ਨਰਜ਼ ਫੈਡਰੇਸ਼ਨ, ਸ਼ਮਸ਼ੇਰ ਸਿੰਘ ਧਾਮੀ ਪ੍ਰਧਾਨ ਤਹਿਸੀਲ ਹੁਸ਼ਿਆਰਪੁਰ, ਸਤੀਸ਼ ਰਾਣਾ ਸੂਬਾ ਪ੍ਰਧਾਨ ਪ.ਸ.ਸ.ਫ. ਅਤੇ ਕਨਵੀਨਰ ਸਾਂਝਾ ਮੋਰਚਾ, ਡਾਕਟਰ ਸੁਖਦੇਵ ਸਿੰਘ ਢਿੱਲੋ, ਦਲਵੀਰ ਸਿੰਘ ਭੁੱਲਰ ਦਸੂਹਾ, ਸੁਰਿੰਦਰ ਕੁਮਾਰ ਪ੍ਰਧਾਨ ਮੁਕੇਰੀਆਂ, ਕੁਲਵੰਤ ਸਿੰਘ ਸੈਣੀ, ਸੁਭਾਸ਼ ਪੁੰਜ ਪਠਾਨਕੋਟ, ਓਂਕਾਰ ਸਿੰਘ, ਕੇਸਰ ਸਿੰਘ ਬੰਸੀਆ ਦਸੂਹਾ, ਅਜੀਤ ਸਿੰਘ ਗੁਰਾਇਆ ਟਾਂਡਾ, ਯੁਵਰਾਜ ਸਿੰਘ ਤਲਵਾੜਾ, ਬਲਵੀਰ ਸਿੰਘ ਸੈਣੀ ਸੂਬਾ ਪ੍ਰੈੱਸ ਸਕੱਤਰ ਆਦਿ ਨੇ ਸੰਬੋਧਨ ਕੀਤਾ। ਸਮਾਗਮ ਦੇ ਅੰਤ ਵਿੱਚ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨ ਕੁਲਵਰਨ ਸਿੰਘ ਨੇ ਆਪਣੇ ਵਿਚਾਰ ਰੱਖਦਿਆਂ ਪਿਛਲੇ ਸਾਲ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ ਅਤੇ ਮੌਜੂਦਾ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੀ ਸਖਤ ਨਿਖੇਧੀ ਕੀਤੀ ਅਤੇ ਪੈਨਸ਼ਨਰ ਸਾਥੀਆਂ ਨੂੰ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਦਸੰਬਰ 2024 ਦੇ ਸਮਾਗਮ ਵਿੱਚ ਫਿਰ ਮਿਲਣ ਦੀ ਆਸ ਨਾਲ ਸਮਾਗਮ ਪ੍ਰੀਤੀ ਭੋਜਨ ਨਾਲ ਸਮਾਪਤ ਹੋਇਆ।