News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹੁਸ਼ਿਆਰਪੁਰ ਦੇ ਵਿਦਿਆਰਥੀ ਨੇ ਸਟਿਲ ਫੋਟੋਗ੍ਰਾਫੀ ਵਿੱਚ ਪ੍ਰਾਪਤ ਕੀਤਾ ਦੂਸਰਾ ਸਥਾਨ

ਹੁਸ਼ਿਆਰਪੁਰ 7 ਫਰਵਰੀ, 2024 (ਬਜਰੰਗੀ ਪਾਂਡੇ) ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਅਤੇ ਪ੍ਰੋ. ਮੇਘਾ ਦੁੂਆ ਦੀ ਯੋਗ ਅਗਵਾਈ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਦੇ ਵਿਭਿੰਨ ਕਲਾਸਾਂ ਦੇ ਵਿਦਿਆਰਥੀਆਂ ਨੇ ਸੀ.ਟੀ. ਗਰੁੱਪ ਆਫ਼ ਇੰਸਟੀਟਿਊਟ, ਸ਼ਾਹਪੁਰ ਕੈਂਪਸ ਵਿੱਚ ਰੰਗਮੰਚ 3.0 ਵਿੱਚ ਚੱਲ ਰਹੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ। ਇਹਨਾਂ ਗਤੀਵਿਧੀਆਂ ਵਿੱਚੋਂ ਕਾਲਜ ਵਿਦਿਆਰਥੀ ਨਮਨ ਜੈਨ ਨੇ ਸਟਿਲ ਫੋਟੋਗ੍ਰਾਫੀ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।

ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਨੇ ਪ੍ਰੋ. ਮੇਘਾ ਦੂਆ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ।