News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਚਾਰ ਹਫਤੇ ਦੇ ਡੇਅਰੀ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ, 8 ਫਰਵਰੀ(ਬਜਰੰਗੀ ਪਾਂਡੇ): ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ ਐਨ.ਐਲ.ਐਮ ਸਕੀਮ ਅਧੀਨ 4 ਹਫਤੇ ਦਾ ਡੇਅਰੀ ਸਿਖਲਾਈ ਕੋਰਸ 26 ਫਰਵਰੀ 2024 ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਡੇਅਰੀ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਜ਼ ਨੂੰ ਅਡਵਾਂਸ ਡੇਅਰੀ ਫਾਰਮਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ 10ਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ ਉਸ ਨੇ ਘੱਟੋ ਘੱਟ 5 ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਇਸ ਸਿਖਲਾਈ ਕੋਰਸ ਦੀ ਫੀਸ 5 ਹਜ਼ਾਰ ਰੁਪਏ ਜਨਰਲ ਸ਼੍ਰੇਣੀ ਲਈ ਅਤੇ 4 ਹਜ਼ਾਰ ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆਂ ਲਈ ਹੋਵੇਗੀ।

ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 01882 -220025 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।