ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ਕਰਵਾਇਆ ਲੈਕਚਰ।
(TTT): ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੇ ਪ੍ਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪੋ੍. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਅਤੇ ਸਮਾਜਿਕ ਸੰਵੇਦਨਾ ਕਮੇਟੀ ਦੇ ਇੰਚਾਰਜ ਪ੍ਰੋ.ਡਿੰਪਲ ਦੀ ਅਗਵਾਈ ਵਿੱਚ ਵਿਸ਼ਵ ਸਮਾਜਿਕ ਨਿਆਂ ਦਿਵਸ ਦੇ ਮੌਕੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ‘ਸਮਾਜਿਕ ਅਸਮਾਨਤਾ ਦੇ ਪਾੜੇ ਨੂੰ ਦੂਰ ਕਰਨਾ ਅਤੇ ਗਠਬੰਧਨ ਬਣਾਉਣਾ’ ਵਿਸ਼ੇ ‘ਤੇ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਗੁਰਚਰਨ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨੂੰ ਸਮਾਜਿਕ ਨਿਆਂ ਦਿਵਸ ਬਾਰੇ ਜਾਣਕਾਰੀ ਦਿੰਦਿਆਂ, ਸਮਾਜਿਕ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਲਿੰਗ, ਉਮਰ, ਨਸਲ, ਧਰਮ, ਸੱਭਿਆਚਾਰ ਅਤੇ ਅਪੰਗਤਾ ਦੇ ਸਬੰਧ ਵਿੱਚ ਰੁਕਾਵਟਾਂ ਨੂੰ ਦੂਰ ਕਰਨ ਹਿੱਤ ਜਾਗਰੂਕ ਕੀਤਾ ਤਾਂ ਜੋ ਸਮਾਜਿਕ ਬਰਾਬਰਤਾ ਵਿੱਚ ਆਪੋ-ਆਪਣਾ ਯੋਗਦਾਨ ਪਾਇਆ ਜਾ ਸਕੇ। ਇਸਦੇ ਨਾਲ ਹੀ ਉਹਨਾਂ ਵਿਸ਼ਵ ਪੱਧਰ ‘ਤੇ ਇਸ ਦਿਨ ਨੂੰ ਮਨਾਉਣ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸਦਾ ਮੁੱਖ ਉਦੇਸ਼ ਲੋਕਾਂ ਨੂੰ ਵੱਡੇ ਪੱਧਰ ‘ਤੇ ਨਿਆਂ ਪ੍ਦਾਨ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ। ਇਸ ਮੌਕੇ ਪ੍ਰੋ. ਵਿਪਨ ਕੁਮਾਰ ਅਤੇ ਪ੍ਰੋ. ਨੇਹਾ ਵੀ ਮੌਜੂਦ ਸਨ।