ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ
(TTT)ਪੰਜਾਬ ਦਾ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਲੋਕ ਹੁਣ ਦਿਨ ਵੇਲੇ ਗਰਮੀ ਮਹਿਸੂਸ ਕਰ ਰਹੇ ਹਨ। ਹਾਲਾਂਕਿ ਹੁਣ ਸਿਰਫ ਸਵੇਰ ਅਤੇ ਸ਼ਾਮ ਸਮੇਂ ਦੀ ਹਲਕੀ ਠੰਢ ਮਹਿਸੂਸ ਕੀਤੀ ਜਾਂਦੀ ਹੈ। ਪਰ ਦੁਪਹਿਰ ਸਮੇਂ ਤਾਪਮਾਨ ‘ਚ ਵਾਧਾ ਹੋਣ ਕਾਰਨ ਗਰਮੀ ਮਹਿਸੂਸ ਹੁੰਦੀ ਹੈ। ਖੈਰ ਹੁਣ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ।
ਮੌਸਮ ਨੇ ਲਿਆ ਕਰਵਟ
ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਦਿੱਲੀ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਹਫ਼ਤੇ ਤੋਂ ਦਿਨ ਦਾ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਧਣ ਦੀ ਭਵਿੱਖਬਾਣੀ ਕੀਤੀ ਹੈ।