News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

(TTT)ਦਸੂਹਾ (ਝਾਵਰ, ਨਾਗਲਾ, ਵਰਿੰਦਰ ਪੰਡਿਤ)- ਮੁਕੇਰੀਆਂ ਨੇੜੇ ਪਿੰਡ ਮਨਸੂਰਪੁਰ ਮਾਹਿਤਪੁਰ ਵਿਖੇ ਬੀਤੇ ਦਿਨ ਇਕ ਨਸ਼ਾ ਤਸਕਰ ਵੱਲੋਂ ਗੋਲ਼ੀਆਂ ਚਲਾਉਣ ਨਾਲ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਦਾ ਪੁਲਸ ਮੁਲਾਜ਼ਮ ਅੰਮਿ੍ਰਤਪਾਲ ਸਿੰਘ ਪੁੱਤਰ ਹਰਮਿੰਦਰ ਸਿੰਘ ਸ਼ਹੀਦ ਹੋ ਗਿਆ ਸੀ। ਅੱਜ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੰਡੋਰ ਜ਼ਿਲ੍ਹਾ ਹੁਸਿਆਰਪੁਰ ਵਿਖੇ ਸਰਕਾਰੀ ਰਸਮਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਸ ਦੀ ਟੁਕੜੀ ਨੇ ਸ਼ਹੀਦ ਨੁੰ ਸਲਾਮੀ ਦਿੱਤੀ ਅਤੇ ਉਸ ਦੇ ਪਿਤਾ ਹਰਮਿੰਦਰ ਸਿੰਘ ਨੇ ਮੁੱਖ ਅਗਨੀ ਵਿਖਾਈ।