ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਬੈਕ ਫੁੱਟ ‘ਤੇ ਆਈ ਪਤੰਜਲੀ, ਮੰਗੀ ਮੁਆਫ਼ੀ
(TTT):ਪਤੰਜਲੀ ਦੇ ਐਮ.ਡੀ. ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਚੱਲ ਰਹੀ ਸੁਣਵਾਈ ਵਿੱਚ ਹਲਫਨਾਮਾ ਦਾਖਲ ਕੀਤਾ ਹੈ। ਉਸ ਨੇ ਇਸ ਮਾਮਲੇ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਮੁਆਫੀ ਮੰਗੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਤੱਕ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਦੇ ਖਿਲਾਫ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਮਾਣਹਾਨੀ ਦੀ ਕਾਰਵਾਈ ਲਈ 2 ਅਪ੍ਰੈਲ ਤੱਕ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਪਤੰਜਲੀ ਵੱਲੋਂ
ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਪੇਸ਼ ਕੀਤਾ ਗਿਆ ਹੈ।