ਪੰਜਾਬ ਸਣੇ ਪੂਰੇ ਉੱਤਰ ਭਾਰਤ ‘ਚ ਬਦਲੇਗਾ ਮੌਸਮ, ਇਸ ਦਿਨ ਮੀਂਹ ਪੈਣ ਦੇ ਆਸਾਰ
(TTT):ਉਤਾਰੀ ਭਾਰਤ ਦੇ ਕੁਛ
ਸੂਬਿਆਂ ਵਿੱਚ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਦਰਅਸਲ, ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ ‘ਚ ਪੱਛਮੀ ਗੜਬੜੀ ਇਕ ਵਾਰ ਫਿਰ ਜ਼ੋਰ ਫੜ ਲਵੇਗੀ, ਜਿਸ ਕਾਰਨ ਇਸ ਖੇਤਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਵਧ ਰਹੀ ਹੈ।