ਕਿਸਾਨੀ ਮਸਲੇ ‘ਤੇ ਖੁੱਲ੍ਹ ਕੇ ਬੋਲੇ ਸੁਨੀਲ ਜਾਖੜ, ਕਿਹਾ-ਕਿਸਾਨੀ ਮੁੱਦੇ ਨੂੰ ਗੰਭੀਰਤਾ ਨਾਲ ਘੋਖਣਾ ਪਵੇਗਾ
(TTT)ਲੋਕ ਸਭਾ ਚੋਣਾਂ ਦਾ ਬਿਗੁਲ ਬੇਸ਼ੱਕ ਵੱਜ ਚੁੱਕਾ ਹੈ ਪਰ ਅਕਾਲੀ ਦਲ ਅਤੇ ਭਾਜਪਾ ਹਾਲੇ ਤੱਕ ਇਹ ਤੈਅ ਨਹੀਂ ਕਰ ਪਾ ਰਹੇ ਕਿ ਗੱਠਜੋੜ ਕਰਨਾ ਹੈ ਜਾਂ ਨਹੀਂ। ਅਜਿਹੇ ’ਚ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਪੱਖ ਜਾਣਿਆ ਗਿਆ ਤਾਂ ਜਵਾਬ ਸੀ ਕਿ ਥੋੜੇ ਦਿਨ ਹਨ, ਸਥਿਤੀ ਸਾਫ਼ ਹੋ ਜਾਵੇਗੀ। ਨਾਲ ਹੀ ਉਨ੍ਹਾਂ ਗੱਠਜੋੜ ਦੇ ਹੱਕ ਵਿਚ ਵੀ ਹਾਮੀ ਭਰੀ। ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਕਿਸਾਨੀ ਮਸਲੇ ‘ਤੇ ਵੀ ਖੁੱਲ੍ਹ ਕੇ ਚਰਚਾ ਕੀਤੀ। ਜਾਖੜ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਅੱਜ ਪੂਰੀ ਦੁਨੀਆ ਅੰਦਰ ਲੱਗ ਰਿਹਾ ਹੈ। ਇਥੇ ਇਕ ਗੱਲ ਤਾਂ ਸਾਫ਼ ਹੈ ਕਿ ਕਿਸਾਨੀ ਅੰਦਰ ਰੁਜ਼ਗਾਰ ਨਹੀਂ ਹੈ ਅਤੇ ਆਮਦਨ ਘਟ ਰਹੀ ਹੈ। ਇਹ ਕਾਫ਼ੀ ਹੱਦ ਤਕ ਮੌਸਮ ’ਤੇ ਹੀ ਨਿਰਭਰ ਹੈ।