ਇੰਝ ਖੁੱਲ੍ਹੀਆਂ ਸੀ ਦਿੱਲੀ ਸ਼ਰਾਬ ਘੁਟਾਲੇ ਦੀਆਂ ਪਰਤਾਂ, ਕੇਜਰੀਵਾਲ ਤੋਂ ਪਹਿਲਾਂ ਇਨ੍ਹਾਂ ਦੀ ਹੋ ਚੁੱਕੀ ਹੈ ਗ੍ਰਿਫਤਾਰੀ
(TTT)ਇੰਫੋਰਸਮੇਂਟ
ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ। ਦੱਸ ਦਈਏ ਕਿ ਇਸ ਮਾਮਲੇ ‘ਚ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ 13 ਮਹੀਨਿਆਂ ਤੋਂ ਅਤੇ ‘ਆਪ’ ਨੇਤਾ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ‘ਚ ਹਨ।
ਦੱਸ ਦਈਏ ਕਿ ਕੇਜਰੀਵਾਲ ਗ੍ਰਿਫਤਾਰ ਕੀਤੇ ਜਾਣ ਵਾਲੇ ਪਹਿਲੇ ਮੌਜੂਦਾ ਮੁੱਖ ਮੰਤਰੀ ਹਨ। ਇਸ ਤੋਂ ਪਹਿਲਾਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਸੋਰੇਨ ਨੇ ਰਾਜ ਭਵਨ ਜਾ ਕੇ ਈਡੀ ਦੀ ਹਿਰਾਸਤ ਤੋਂ ਅਸਤੀਫਾ ਦੇ ਦਿੱਤਾ ਸੀ।