ਸਰਵਹਿੱਤਕਾਰੀ ਵਿਦਿਆ ਮੰਦਰ ਹੁਸ਼ਿਆਰਪੁਰ ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਰੋਜ਼ਾ ਯਾਤਰਾ ਦਾ ਆਯੋਜਨ ਕੀਤਾ ਗਿਆ*
(TTT)ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਹੁਸ਼ਿਆਰਪੁਰ ਵਿਖੇ 10ਵੀਂ ਜਮਾਤ ਦੀ ਪ੍ਰੀਖਿਆ ਸਮਾਪਤ ਹੋਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਰੋਜ਼ਾ ਸੈਰ ਸਪਾਟਾ ਕਰਵਾਇਆ ਗਿਆ। ਇਸ ਟੂਰ ਤਹਿਤ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੰਧੂ ਘਾਟੀ ਦੇ ਟੂਰ ‘ਤੇ ਲਿਜਾਇਆ ਗਿਆ ਜੋ ਸਿੰਧੂ ਘਾਟੀ ਦੀ ਸਭਿਅਤਾ ਨੂੰ ਦਰਸਾਉਂਦਾ ਹੈ। ਇਸ ਤਹਿਤ ਵਿਦਿਆਰਥੀਆਂ ਨੇ ਵੱਖ-ਵੱਖ ਸਮਾਰਕਾਂ ਰਾਹੀਂ ਸਿੰਧੂ ਘਾਟੀ ਦੀ ਸੱਭਿਅਤਾ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਜਨੌਦੀ ਡੈਮ ਅਤੇ ਪ੍ਰਾਚੀਨ ਅਜਾਇਬ ਘਰ ਦਾ ਦੌਰਾ ਕਰਵਾਇਆ ਗਿਆ। ਪ੍ਰੀਖਿਆ ਦੇ ਤਣਾਅ ਤੋਂ ਬਾਅਦ ਵਿਦਿਆਰਥੀਆਂ ਨੇ ਕੁਦਰਤ ਦੀ ਸੰਗਤ ਦਾ ਆਨੰਦ ਮਾਣਿਆ। ਇਸ ਸੈਰ-ਸਪਾਟੇ ਰਾਹੀਂ ਵਿਦਿਆਰਥੀਆਂ ਨੇ ਕੁਦਰਤ ਦੀ ਸੁੰਦਰਤਾ ਦੇ ਨਾਲ-ਨਾਲ ਸਿੰਧੂ ਘਾਟੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਅਰੁਣ ਪੁੰਜ ਜੀ ਨੇ ਸਮੂਹ ਵਿਦਿਆਰਥੀਆਂ ਨੂੰ ਦੱਸਿਆ ਕਿ ਸਕੂਲ ਵੱਲੋਂ ਸਮੇਂ-ਸਮੇਂ ‘ਤੇ ਅਜਿਹੇ ਦੌਰਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਵਿਦਿਆਰਥੀ ਆਪਣਾ ਮਾਨਸਿਕ ਅਤੇ ਬੌਧਿਕ ਵਿਕਾਸ ਯਾਤਰਾ ਰਾਹੀਂ ਹੀ ਕਰ ਸਕਦੇ ਹਨ।