ਦਿੱਲੀ ਮੈਟਰੋ ਨੇ ਤਿੰਨ ਸਟੇਸ਼ਨਾਂ ਦੇ ਗੇਟ ਕੀਤੇ ਬੰਦ, ”ਆਪ” ਦੇ ਪ੍ਰਦਰਸ਼ਨ ਕਾਰਨ ਲਿਆ ਗਿਆ ਇਹ ਫ਼ੈਸਲਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਨੇ ਮੰਗਲਵਾਰ ਨੂੰ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ ਦੇ ਪ੍ਰਵੇਸ਼ ਅਤੇ ਬਾਹਰ ਜਾਣ ਦੇ ਗੇਟ ਸੁਰੱਖਿਆ ਕਾਰਨਾਂ ਕਰ ਕੇ ਬੰਦ ਕਰ ਦਿੱਤੇ। ਡੀਐੱਮਆਰਸੀ ਅਨੁਸਾਰ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨਾਂ ਦੇ ਇਕ-ਇਕ ਗੇਟ ਵੀ ਬੰਦ ਕੀਤੇ ਗਏ ਹਨ। ਡੀਐੱਮਆਰਸੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਖਿਆ,”ਸੁਰੱਖਿਆ ਕਾਰਨਾਂ ਕਰ ਕੇ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ ਦੇ ਪ੍ਰਵੇਸ਼ ਅਤੇ ਬਾਹਰ ਜਾਣ ਵਾਲੇ ਗੇਟ, ਪਟੇਲ ਚੌਕ ਮੈਟਰੋ ਸਟੇਸ਼ਨ ਦੇ ਗੇਟ ਨੰਬਰ3 ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਦੇ ਗੇਟ ਨੰਬਰ 5 ਅਗਲੇ ਨੋਟਿਸ ਤੱਕ ਬੰਦ ਰਹਿਣਗੇ।”