ਅਦਾਲਤ ਵਿਚ ਪ੍ਰਦਰਸ਼ਨ ਕਰਨ ਦੇ ਨਤੀਜੇ ਹੋਣਗੇ ਗੰਭੀਰ- ਦਿੱਲੀ ਹਾਈ ਕੋਰਟ
(TTT)ਦਿੱਲੀ ਹਾਈਕੋਰਟ ਨੇ ਕੋਰਟ ਕੰਪਲੈਕਸ ’ਚ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਜ਼ਿਲ੍ਹਾ ਅਦਾਲਤਾਂ ਵਿਚ ਵਿਰੋਧ ਪ੍ਰਦਰਸ਼ਨ ਕਰਨ ਲਈ ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਵਲੋਂ ਅੱਜ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ’ਤੇ ਹਾਈ ਕੋਰਟ ਨੇ ਕਿਹਾ ਕਿ ਅਦਾਲਤ ਵਿਚ ਪ੍ਰਦਰਸ਼ਨ ਕਰਨ ਦੇ ਨਤੀਜੇ ਬਹੁਤ ਗੰਭੀਰ ਹੋਣਗੇ।