CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਦਿੱਤਾ ਜਨਮ
(TTT)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਹੋਇਆ ਸੀ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ- ਮਾਂ ਅਤੇ ਬੱਚਾ ਸਿਹਤਮੰਦ ਹਨ
ਸੀਐੱਮ ਨੇ ਖੁਦ ਖੁਸ਼ਖਬਰੀ ਸਾਂਝੀ ਕੀਤੀ ਸੀ
ਸੀਐੱਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ ‘ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ ‘ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।