ਸੁਸ਼ੀਲ ਕੁਮਾਰ ਰਿੰਕੂ, ਸ਼ੀਤਲ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਨਾਰਾਜ਼ ਮੰਤਰੀ
(TTT)ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ‘ਆਪ’ ਵਰਕਰਾਂ ਨੇ ਬਸਤੀ ਦਾਨਿਸ਼ਮੰਦਾ ਚੌਕ ਵਿੱਚ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਕਮਿਸ਼ਨਰੇਟ ਪੁਲਿਸ ਨੇ ਰਿੰਕੂ ਅਤੇ ਅੰਗੁਰਾਲ ਦੇ ਘਰ ਅਤੇ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਹੈ। ਭਾਜਪਾ ਨੇ ਇਸ ਸਾਰੀ ਘਟਨਾ ਸਬੰਧੀ ਜਲੰਧਰ ਦੇ ਚੋਣ ਅਧਿਕਾਰੀ ਕਮ ਡੀਸੀ ਹਿਮਾਂਸ਼ੂ ਅਗਰਵਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਸਕੱਤਰ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਉੱਚ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।