ਬ੍ਰਿਜ ਭੂਸ਼ਣ ਸ਼ਰਨ ਸਿੰਘ ਕੇਸ : ਅਦਾਲਤ ਨੇ 18 ਅਪ੍ਰੈਲ ਤੱਕ ਫੈਸਲਾ ਰੱਖਿਆ ਸੁਰੱਖਿਅਤ
(TTT)ਬ੍ਰਿਜ ਭੂਸ਼ਣ ਸ਼ਰਨ ਸਿੰਘ ਕੇਸ ਵਿਚ ਰਾਊਸ ਐਵੇਨਿਊ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜਿਣਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ ਤੈਅ ਕਰਨ ਦਾ ਫੈਸਲਾ 18 ਅਪ੍ਰੈਲ ਤੱਕ ਸੁਰੱਖਿਅਤ ਰੱਖ ਲਿਆ ਹੈ। ਇਹ ਮਾਮਲਾ ਕੁਝ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ।