Delhi ‘ਚ ਬੱਚਾ ਚੋਰੀ ਕਰਨ ਵਾਲੇ ਗਿਰੋਹ ‘ਤੇ CBI ਦੀ ਕਾਰਵਾਈ, ਕਈ ਮਾਸੂਮਾਂ ਨੂੰ ਬਚਾਇਆ
(TTT)ਕੇਂਦਰੀ ਅਚਾਰ ਚ ਬਿਊਰੋ ਨੇ ਸ਼ੁੱਕਰਵਾਰ ਰਾਤ ਨੂੰ ਬਾਲ ਤਸਕਰੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰਦੇ ਹੋਏ ਕਈ ਬੱਚਿਆ ਨੂੰ ਰੈਸਕਿਉ ਕੀਤਾ। ਇਸ ਦੌਰਾਨ ਇੱਕ ਔਰਤ ਸਮੇਤ ਕਈ ਵਿਅਕਤੀਆਂ ਨੂੰ ਫੜਿਆ ਗਿਆ ਅਤੇ ਫਿਲਹਾਲ ਅਧਿਕਾਰੀਆਂ ਦੁਆਰਾ ਪੁੱਛਗਿੱਛ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੀਬੀਆਈ ਨੇ ਚਾਈਲਡ ਤਸਕਰੀ ਦੇ ਮਾਮਲੇ ਵਿੱਚ ਦਿੱਲੀ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਸੀਬੀਆਈ ਦੀ ਟੀਮ ਨੇ ਤਕਰੀਬਨ 8 ਬੱਚਿਆ ਨੂੰ ਬਚਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੇਸ਼ਵਪੁਰਮ ਦੇ ਇੱਕ ਘਰ ਵਿੱਚੋਂ ਦੋ ਨਵਜੰਮੇ ਬੱਚਿਆਂ ਨੂੰ ਬਚਾਇਆ। ਸ਼ੁਰੂਆਤੀ ਜਾਂਚ ‘ਚ ਮੰਨਿਆ ਜਾ ਰਿਹਾ ਹੈ ਕਿ ਮਾਮਲਾ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਨਾਲ ਜੁੜਿਆ ਹੋਇਆ ਹੈ। ਫਿਲਹਾਲ ਸੀਬੀਆਈ ਦੀ ਟੀਮ ਨੇ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਇੱਕ ਔਰਤ ਸਮੇਤ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।