News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਬੀ.ਏ ਪਹਿਲੇ ਸਮੈਸਟਰ ਦਾ ਸ਼ਾਨਦਾਰ ਨਤੀਜਾ।

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਬੀ.ਏ ਪਹਿਲੇ ਸਮੈਸਟਰ ਦਾ ਸ਼ਾਨਦਾਰ ਨਤੀਜਾ।

( GBC UPDATE):ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਬੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਮੁਸਕਾਨ 82% ਅੰਕ ਲੈ ਕੇ ਕਾਲਜ ਵਿੱਚੋਂ ਪਹਿਲੇ, ਹਰਲੀਨ ਕੌਰ 71.05% ਅੰਕ ਲੈ ਕੇ ਕਾਲਜ ਵਿੱਚੋਂ ਦੂਜੇ ਅਤੇ ਮੁਸਕਾਨ 61% ਅੰਕ ਲੈ ਕੇ ਕਾਲਜ ਵਿੱਚੋਂ ਤੀਸਰੇ ਸਥਾਨ ’ਤੇ ਰਹੀ। ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਆਰਟਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ |