ਬੱਚੀ ਦੇ ਭਰੂਣ ਨੂੰ ਕੂੜੇ ‘ਚ ਦੱਬਣ ਵਾਲੇ ਮਾਪਿਆਂ ਨੂੰ ਉਮਰਕੈਦ
(TTT)ਜ਼ਿਲ੍ਹਾ ਅਤੇ ਐਡੀਸ਼ਨਲ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਖ਼ਾਲੀ ਪਲਾਟ ‘ਚ ਬੱਚੀ ਦੇ ਭਰੂਣ ਨੂੰ ਦਫਨਾਉਣ ਅਤੇ ਉਸ ਦੇ ਟੁਕੜੇ-ਟੁਕੜੇ ਕਰਨ ਦੇ ਮਾਮਲੇ ‘ਚ ਸ਼ਾਮਲ ਮਾਪਿਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ। ਅਦਾਲਤ ਦੇ ਹੁਕਮਾਂ ਅਨੁਸਾਰ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਨੂੰ 6-6 ਮਹੀਨੇ ਦੀ ਵਾਧੂ ਕੈਦ ਵੀ ਭੁਗਤਣੀ ਪਵੇਗੀ।