ਚੋਣਾਂ ਤੋਂ ਪਹਿਲਾਂ ਦਲਬਦਲੀ ਦੇ ਦੌਰ ’ਚ ਤੇਜ਼ੀ
(TTT)ਚੋਣਾਂ ਦਾ ਬਿਗਲ ਵੱਜਣ ਨਾਲ ਸਿਆਸੀ ਨੇਤਾਵਾਂ ਨੇ ਇਕ ਪਾਰਟੀ ਵਿਚੋਂ ਦੂਜੀ ’ਚ ਜਾਣਾ ਸ਼ੁਰੂ ਕਰ ਦਿੱਤਾ ਹੈ। ਅੱਜਕੱਲ੍ਹ ਬਹੁਤੀਆਂ ਪਾਰਟੀਆਂ ਨੇ ਆਪਣੀ-ਆਪਣੀ ਵਿਚਾਰਧਾਰਾ ਨੂੰ ਛਿੱਕੇ ਟੰਗ ਕੇ ਦੂਜੀਆਂ ਪਾਰਟੀਆਂ ਵਿਚੋਂ ਆਉਣ ਵਾਲੇ ਨੇਤਾਵਾਂ ਨੂੰ ਵੀ ਗਲ ਨਾਲ ਲਾਉਣਾ ਸ਼ੁਰੂ ਕਰ ਦਿੱਤਾ ਹੈ। ਲੋਕ ਸਭਾ ਦੀਆਂ ਪੰਜਾਬ ਵਿਚ ਚੋਣਾਂ ਪਹਿਲੀ ਜੂਨ ਨੂੰ ਹੋਣ ਜਾ ਰਹੀਆਂ ਹਨ ਅਤੇ ਕਈ ਸਿਆਸੀ ਲੀਡਰ ਆਪਣੀ ਮਾਂ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ’ਚ ਸ਼ਾਮਲ ਹੋ ਗਏ ਹਨ ਅਤੇ ਬਹੁਤ ਸਾਰੇ ਆਉਣ ਵਾਲੇ ਸਮੇਂ ਵਿੱਚ ਜਾਂਦੇ ਨਜ਼ਰ ਆਉਣਗੇ ਜੋਕਿ ਕਈਆਂ ਲਈ ਦੇਸ਼ ਭਗਤ ਅਤੇ ਕਈਆਂ ਲਈ ਗੱਦਾਰ ਹੋਣਗੇ।