News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ’ਤੇ ਰੋਕ

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ’ਤੇ ਰੋਕ

ਹੁਸ਼ਿਆਰਪੁਰ, 12 ਅਪ੍ਰੈਲ (ਬਜਰੰਗੀ ਪਾਂਡੇ ):
ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ ਵਾਲੇ ਦਿਨ ਦੇ ਅਖ਼ਬਾਰਾਂ ਵਿਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ’ਤੇ ਰੋਕ ਲਗਾਈ ਗਈ ਹੈ । ਉਨ੍ਹਾਂ .ਦੱੱਸਿਆ ਕਿ ਪੰਜਾਬ ਵਿਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਿਹਾਜ਼ ਨਾਲ 31 ਮਈ 2024 ਅਤੇ 1 ਜੂਨ 2024 ਦੇ ਅਖ਼ਬਾਰ ਵਿਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਤੋਂ ਅਪਰੂਵ ਕਰਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ-ਘੱਟ ਦੋ ਦਿਨ ਪਹਿਲਾਂ ਐਮ.ਸੀ.ਐਮ.ਸੀ ਕੋਲ ਅਰਜ਼ੀ ਦੇਣਾ ਲਾਜ਼ਮੀ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਨਾਲ ਹੀ ਕਿਹਾ ਕਿ ਮੁੱਲ ਦੀਆਂ ਖ਼ਬਰਾਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਮ.ਸੀ.ਐਮ.ਸੀ ਕਮੇਟੀ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇਨ੍ਹਾਂ ਦਾ ਖਰਚਾ ਵੀ ਉਮੀਦਵਾਰ ਦੇ ਚੋਣ ਖ਼ਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।