News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਖਾਲਸਾ ਸਾਜਨਾ ਦਿਵਸ ‘ਤੇ ਕੀਰਤਪੁਰ ਸਾਹਿਬ ‘ਚ ਵਾਪਰਿਆ ਹਾਦਸਾ, ਦੋ ਦੀ ਮੌਤ

ਖਾਲਸਾ ਸਾਜਨਾ ਦਿਵਸ ‘ਤੇ ਕੀਰਤਪੁਰ ਸਾਹਿਬ ‘ਚ ਵਾਪਰਿਆ ਹਾਦਸਾ, ਦੋ ਦੀ ਮੌਤ

(TTT)ਪੰਜਾਬ ਦੇ ਕੀਰਤਪੁਰ ਸਾਹਿਬ ‘ਚ ਟਰੈਕਟਰ ਟਰਾਲੀ ਪਲਟਣ ਨਾਲ ਵਾਪਰੇ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸਾਰੇ ਖਾਲਸਾ ਸਾਜਨਾ ਦਿਵਸ ‘ਤੇ ਮੱਥਾ ਟੇਕਣ ਆਏ ਹੋਏ ਸੀ। ਮਰਨ ਵਾਲਿਆਂ ਵਿੱਚ ਇੱਕ ਟਰੈਕਟਰ ਡਰਾਈਵਰ ਅਤੇ ਇੱਕ ਬਜ਼ੁਰਗ ਸ਼ਾਮਲ ਹੈ। ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਇਆ। ਟਰੈਕਟਰ ਚਾਲਕ ਨੂੰ ਬੜੀ ਮੁਸ਼ਕਲ ਨਾਲ ਟਰੈਕਟਰ ਹੇਠੋਂ ਬਾਹਰ ਕੱਢਿਆ ਗਿਆ। ਡਰਾਈਵਰ ਅਤੇ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।