News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅੱਜ ਤਿਹਾੜ ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਮਿਲਣਗੇ CM ਭਗਵੰਤ ਮਾਨ

ਅੱਜ ਤਿਹਾੜ ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਮਿਲਣਗੇ CM ਭਗਵੰਤ ਮਾਨ

(GBC UPDATE):ਅੱਜ ਮੁੱਖ ਮੰਤਰੀ ਭਗਵੰਤ ਮਾਨ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਆਗੂ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ। ਜਾਣਕਾਰੀ ਮੁਤਾਬਕ ਦੋਵੇਂ ਮੁੱਖ ਮੰਤਰੀ ਦੁਪਹਿਰ ਨੂੰ ਤਿਹਾੜ ਜੇਲ ਨੰਬਰ 2 ‘ਚ ਮੁਲਾਕਾਤ ਕਰ ਸਕਦੇ ਹਨ।ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਨਾਲ ‘ਆਪ’ ਨੇਤਾ ਸੰਜੇ ਸਿੰਘ ਵੀ ਕੇਜਰੀਵਾਲ ਨੂੰ ਮਿਲਣ ਜਾ ਸਕਦੇ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਤਿਹਾੜ ਜੇਲ੍ਹ ਦੇ ਬੁਲਾਰੇ ਨੇ ਕਿਹਾ ਸ਼ੁੱਕਰਵਾਰ ਨੂੰ ਏਡੀਜੀ ਪੰਜਾਬ ਪੁਲਿਸ, ਦਿੱਲੀ ਪੁਲਿਸ, ਤਿਹਾੜ ਪ੍ਰਸ਼ਾਸਨ ਅਤੇ ਜੇਲ੍ਹ ਦੇ ਅੰਦਰ ਤਾਇਨਾਤ ਸੁਰੱਖਿਆ ਬਲਾਂ ਵਿਚਕਾਰ ਇੱਕ ਮਹੱਤਵਪੂਰਨ ਸੁਰੱਖਿਆ ਮੀਟਿੰਗ ਹੋਈ। ਸੋਮਵਾਰ ਨੂੰ ਦੋਵਾਂ ਮੁੱਖ ਮੰਤਰੀਆਂ ਦੀ ਮੁਲਾਕਾਤ ਦੀ ਤਰੀਕ ਦੀ ਪੁਸ਼ਟੀ ਕੀਤੀ ਗਈ ਸੀ।